Punjabi Singer Bir Singh Marriage: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਗੀਤਕਾਰ ਬੀਰ ਸਿੰਘ ਇੰਨੀਂ ਦਿਨੀਂ ਕਾਫੀ ਸੁਰਖੀਆਂ ‘ਚ ਹੈ। ਦਰਅਸਲ, ਗਾਇਕ ਨੇ ਸ਼ੁੱਕਰਵਾਰ ਯਾਨਿ 9 ਦਸੰਬਰ ਨੂੰ ਵਿਆਹ ਕੀਤਾ ਹੈ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ। ਇਹ ਤਸਵੀਰਾਂ ਤੇਜ਼ੀ ਨਾਲ ਇੰਟਰਨੈੱਟ ‘ਤੇ ਵਾਇਰਲ ਹੋਈਆਂ ਸੀ। ਹੁਣ ਬੀਰ ਸਿੰਘ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰ ਵਧਾਈਆਂ ਦੇ ਰਹੇ ਹਨ।
ਐਮੀ ਵਿਰਕ ਨੇ ਦਿੱਤੀ ਵਧਾਈ
ਪੰਜਾਬੀ ਗਾਇਕ ਐਮੀ ਵਿਰਕ ਨੇ ਬੀਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀ ਵਧਾਈ ਦਿੱਤੀ। ਗਾਇਕ ਨੇ ਬੀਰ ਸਿੰਘ ਦੇ ਵਿਆਹ ਦੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਅਤੇ ਨਾਲ ਹੀ ਪਿਆਰਾ ਕੈਪਸ਼ਨ ਵੀ ਲਿਖਿਆ। ਐਮੀ ਨੇ ਲਿਖਿਆ, ‘ਭਾਜੀ ਬਹੁਤ ਬਹੁਤ ਵਧਾਈਆਂ। ਵਾਹਿਗੁਰੂ ਹਮੇਸ਼ਾ ਖੁਸ਼ ਰੱਖਣ। ਮੁਆਫੀ ਚਾਹੁੰਦਾ ਹਾਂ, ਪਹੁੰਚ ਨਹੀਂ ਸਕਿਆ, ਪਰ ਦੋਵੇਂ ਪਰਿਵਾਰਾਂ ਨੂੰ ਦਿਲੋਂ ਦੁਆਵਾਂ ਤੇ ਵਧਾਈਆਂ।’
ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਵੀ ਪਿਆਰ ਭਰੇ ਅੰਦਾਜ਼ ‘ਚ ਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਸਿੰਮੀ ਚਾਹਲ ਨੇ ਤਸਵੀਰ ਸ਼ੇਅਰ ਕਰ ਲਿਖਿਆ, ‘ਵੀਰ ਜੀ ਤੇ ਭਾਬੀ ਜੀ ਨੂੰ ਵਿਆਹ ਦੀਆਂ ਵਧਾਈਆਂ।’
ਇਸ ਤੋਂ ਪਹਿਲਾਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਨਵਵਿਆਹੇ ਜੋੜੇ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਸੀ। ਜੱਸੀ ਨੇ ਬੀਰ ਸਿੰਘ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਸੀ।
ਕਾਬਿਲੇਗ਼ੌਰ ਹੈ ਕਿ ਬੀਰ ਸਿੰਘ ਦੇ ਵਰਕ ਫਰੰਟ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਹੁਣ ਤੱਕ ਗੀਤਾਂ ਦੇ ਬੋਲ ਲਿਖ ਚੁੱਕੇ ਹਨ। ਆਪਣੀ ਗਾਇਕ ਨਾਲ ਲੋਕਾਂ ਦੇ ਦਿਲਾਂ 'ਚ ਵੱਖਰੀ ਥਾਂ ਹਾਸਿਲ ਕਰਨ ਵਾਲੇ ਬੀਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।