(Source: ECI/ABP News)
Amrit Maan New Song: ਅੰਮ੍ਰਿਤ ਮਾਨ ਦਾ ਨਵਾਂ ਗੀਤ `ਹਾਂਜੀ ਹਾਂਜੀ` ਰਿਲੀਜ਼, ਕੁੱਝ ਘੰਟਿਆਂ `ਚ ਮਿਲੇ 22 ਲੱਖ ਵਿਊਜ਼
Amrit Maan Hanji Hanji: ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਹਾਂਜੀ ਹਾਂਜੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਖੁਦ ਲਿਖੇ ਹਨ।

Amrit Maan New Song Hanji Hanji Out Now: ਅੰਮ੍ਰਿਤ ਮਾਨ (Amrit Maan) ਦਾ ਨਵਾਂ ਗੀਤ (Song) ‘ਹਾਂਜੀ ਹਾਂਜੀ’ (Hanji Hanji) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਖੁਦ ਲਿਖੇ ਹਨ। ਗੀਤ ‘ਚ ਅੰਮ੍ਰਿਤ ਮਾਨ ਕੁੜੀ ਦੇ ਹੁਸਨ ਦੀ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਸੁੱਖ ਸੰਘੇੜਾ ਦੇ ਵੱਲੋਂ ਬਣਾਈ ਗਾਈ ਹੈ ਅਤੇ ਫੀਚਰਿੰਗ ‘ਚ ਅੰਮ੍ਰਿਤ ਮਾਨ ਦੇ ਨਾਲ ਫੀਮੇਲ ਮਾਡਲ ਦੇ ਤੌਰ ‘ਤੇ ਪ੍ਰੀਤ ਔਜਲਾ ਨਜ਼ਰ ਆ ਰਹੀ ਹੈ।
View this post on Instagram
ਇਸ ਗੀਤ ‘ਚ ਅੰਮ੍ਰਿਤ ਮਾਨ ਨੇ ਇੱਕ ਕੁੜੀ ਦੇ ਹੁਸਨ ਦੀ ਤਾਰੀਫ ਕੀਤੀ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। ਖਬਰ ਲਿਖੇ ਜਾਣ ਤੱਕ ਇਸ ਗੀਤ 2.2 ਮਿਲੀਅਨ ਯਾਨਿ 22 ਲੱਖ ਲੋਕ ਦੇਖ ਚੁੱਕੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ। ੳੇੁਨ੍ਹਾਂ ਦੇ ਲਿਖੇ ਗੀਤ ਕਈ ਗਾਇਕਾਂ ਨੇ ਗਾਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਬੱਬਰ’ ਆਈ ਸੀ । ਇਸ ਫ਼ਿਲਮ ‘ਚ ਉਹ ਨੈਗਟਿਵ ਕਿਰਦਾਰ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ‘ਆਟੇ ਦੀ ਚਿੜੀ’, ‘ਚੰਨਾ ਮੇਰਿਆ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
