Angelina Jolie On Turkey-Syria Earthquake: ਇਸ ਸਮੇਂ ਪੂਰੀ ਦੁਨੀਆ ਦੀਆਂ ਨਜ਼ਰਾਂ ਤੁਰਕੀ ਅਤੇ ਸੀਰੀਆ 'ਚ ਭੂਚਾਲ ਕਾਰਨ ਹੋਈ ਤਬਾਹੀ 'ਤੇ ਟਿਕੀਆਂ ਹੋਈਆਂ ਹਨ। ਹਾਲ ਹੀ 'ਚ ਇਨ੍ਹਾਂ ਦੋਹਾਂ ਦੇਸ਼ਾਂ ਵਿੱਚ ਭੂਚਾਲ ਨਾਲ ਕਈ ਜਾਨਾਂ ਚਲੀਆਂ ਗਈਆਂ ਸਨ। ਇਸ ਤਬਾਹੀ ਕਾਰਨ ਹੁਣ ਤੱਕ 29,896 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਭੂਚਾਲ ਦੀ ਲਪੇਟ 'ਚ 85 ਹਜ਼ਾਰ ਲੋਕ ਜ਼ਖਮੀ ਹੋਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਅੰਕੜਾ ਦੁੱਗਣਾ ਹੋ ਸਕਦਾ ਹੈ। ਦੁਨੀਆ ਭਰ ਦੇ ਲੋਕ ਇਸ ਤਬਾਹੀ ਕਾਰਨ ਹੋਏ ਨੁਕਸਾਨ ਤੋਂ ਪ੍ਰੇਸ਼ਾਨ ਹਨ। ਹਾਲ ਹੀ 'ਚ ਅਮਰੀਕੀ ਸਟਾਰ ਐਂਜਲੀਨਾ ਜੋਲੀ ਨੇ ਪੀੜਤਾਂ ਦੀ ਮਦਦ ਲਈ ਆਪਣਾ ਹੱਥ ਵਧਾਇਆ ਹੈ।


ਐਂਜਲੀਨਾ ਨੇ ਭੂਚਾਲ ਵਾਲੇ ਇਲਾਕੇ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ  


ਹਾਲੀਵੁੱਡ ਸੁਪਰਸਟਾਰ ਐਂਜਲੀਨਾ ਜੋਲੀ ਨੇ ਤੁਰਕੀ ਅਤੇ ਸੀਰੀਆ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤੁਰਕੀ ਅਤੇ ਸੀਰੀਆ ਦੇ ਭੂਚਾਲ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨਾਲ ਉਨ੍ਹਾਂ ਆਪਣੀ ਮਦਦ ਦਾ ਐਲਾਨ ਕੀਤਾ ਹੈ। ਅਭਿਨੇਤਰੀ ਨੇ ਇੰਸਟਾ 'ਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ, ਜੋ ਇਕ ਬਚਾਅ ਕਰਮਚਾਰੀ ਦਾ ਹੈ। ਵੀਡੀਓ 'ਚ ਵਿਅਕਤੀ ਮਦਦ ਦੀ ਗੁਹਾਰ ਲਗਾ ਰਿਹਾ ਹੈ। ਇਕ ਤਸਵੀਰ ਮਲਬੇ ਹੇਠ ਦੱਬੀ ਬੱਚੀ ਦੀ ਹੈ ਅਤੇ ਪਿਤਾ ਹੱਥ ਫੜ ਕੇ ਬੈਠਾ ਹੈ। ਇਸ ਤਰ੍ਹਾਂ ਐਂਜਲੀਨਾ ਜੋਲੀ ਨੇ ਕਈ ਹੈਰਾਨ ਕਰਨ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਭੂਚਾਲ ਪੀੜਤਾਂ ਦੀ ਮਦਦ ਲਈ ਅੱਗੇ ਆਈ ਐਂਜਲੀਨਾ


ਇਸ ਦੇ ਨਾਲ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, ''ਮੇਰਾ ਦਿਲ ਸੀਰੀਆ ਅਤੇ ਤੁਰਕੀ ਦੇ ਲੋਕਾਂ ਨਾਲ ਹੈ। ਬਹੁਤ ਸਾਰੇ ਪਰਿਵਾਰਾਂ ਵੱਲੋਂ ਸਹਿਣ ਕੀਤੇ ਅਣਜਾਣ ਦਰਦ ਨੂੰ ਸਮਝਣਾ ਮੁਸ਼ਕਲ ਹੈ। ਮੈਨੂੰ ਇਹ ਉੱਤਰ ਪੱਛਮੀ ਸੀਰੀਆ ਦੇ ਇੱਕ ਦੋਸਤ ਦੁਆਰਾ ਭੇਜਿਆ ਗਿਆ ਸੀ। ਮੈਂ ਵ੍ਹਾਈਟ ਹੈਲਮੇਟਸ ਅਤੇ @tphilanthropy ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਮੈਨੂੰ ਉਮੀਦ ਹੈ ਕਿ ਹੋਰ ਲੋਕ ਵੀ ਦਾਨ ਕਰਨ ਬਾਰੇ ਵਿਚਾਰ ਕਰਨਗੇ ਤਾਂ ਜੋ ਉਹ ਜਾਨਾਂ ਬਚਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਸਕਣ।"


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।