Anmol Kwatra Video: ਪੰਜਾਬੀ ਗਾਇਕ ਤੋਂ ਸਮਾਜਸੇਵੀ ਬਣੇ ਅਨਮੋਲ ਕਵਾਤਰਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਅਨਮੋਲ ਦੇ ਲੋਕ ਭਲਾਈ ਦੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦਰਮਿਆਨ ਅਨਮੋਲ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ।
ਦਰਅਸਲ, ਅਨਮੋਲ ਕਵਾਤਰਾ ਆਪਣੇ ਪਰਿਵਾਰ ਸਮੇਤ ਲੁਧਿਆਣਾ ਦੇ ਜਗਰਾਓਂ ਵਿਖੇ ਗੁਰਦੁਆਰਾ ਨਾਨਕਸਰ ਕਲੇਰਾਂ ਨਤਮਸਤਕ ਹੋਇਆ। ਇਸ ਵੀਡੀਓ ਨੂੰ ਨਾਨਕਸਰ ਕਲੇਰਾਂ ਗੁਰਦੁਆਰਾ ਟਰੱਸਟ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਅਨਮੋਲ ਕਵਾਤਰਾ ਦੇ ਮਾਪੇ ਵੀ ਉਸ ਦੇ ਨਾਲ ਨਜ਼ਰ ਆ ਰਹੇ ਹਨ। ਅਨਮੋਲ ਨੇ ਆਪਣੇ ਪਰਿਵਾਰ ਸਣੇ ਗੁਰਦੁਆਰਾ ਸਾਹਿਬ ਦੇ ਮੁਖੀ ਸੰਤ ਬਾਬਾ ਗੁਰਜੀਤ ਸਿੰਘ ਨੂੰ ਵੀ ਮਿਲੇ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਸੋਸ਼ਲ ਮੀਡੀਆ 'ਤੇ ਅਕਸਰ ਹੀ ਛਾਇਆ ਰਹਿੰਦਾ ਹੈ। ਉਸ ਦੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਨਾਲ ਅਨਮੋਲ ਨੂੰ ਉਸ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਅਨਮੋਲ ਕਵਾਤਰਾ ਸਮੇਂ ਸਮੇਂ 'ਤੇ ਪੰਜਾਬ ਤੇ ਕੇਂਦਰ ਸਰਕਾਰ 'ਤੇ ਤਿੱਖੇ ਤੰਜ ਕਸਦਾ ਰਹਿੰਦਾ ਹੈ। ਉਹ ਆਪਣੇ ਵੀਡੀਓਜ਼ ਵਿੱਚ ਅਕਸਰ ਹੀ ਮਾੜੇ ਸਿਹਤ ਸਿਸਟਮ 'ਤੇ ਸਵਾਲ ਚੁੱਕਦਾ ਰਹਿੰਦਾ ਹੈ।
ਹਾਲ ਹੀ 'ਚ ਅਨਮੋਲ ਨੇ ਵੀ ਐਲਾਨ ਕੀਤਾ ਸੀ ਕਿ ਉਹ ਲੋਕ ਸਭਾ ਚੋਣਾਂ 'ਚ ਖੜਾ ਹੋਣ ਜਾ ਰਿਹਾ ਹੈ, ਪਰ ਕਿਸੇ ਕਾਰਨ ਉਸ ਨੇ ਆਪਣੇ ਇਸ ਫੈਸਲੇ ਨੂੰ ਬਦਲ ਦਿੱਤਾ ਸੀ।