Anmol Kwatra Shares Pictures With His Mom: ਪੰਜਾਬੀ ਮਾਡਲ ਤੇ ਸਮਾਜ ਸੇਵੀ ਅਨਮੋਲ ਕਵਾਤਰਾ ਉਹ ਨਾਂ ਹੈ ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਥੋੜ੍ਹੇ ਹੀ ਸਮੇਂ 'ਚ ਪੰਜਾਬੀਆਂ ਦੇ ਦਿਲਾਂ ;ਚ ਖਾਸ ਜਗ੍ਹਾ ਬਣਾਈ ਹੈ। ਅਨਮੋਲ ਕਵਾਤਰਾ ਹਮੇਸ਼ਾ ਸਮਾਜ ਭਲਾਈ ਦੇ ਕੰਮ ਕਰਦਾ ਨਜ਼ਰ ਆਉਂਦਾ ਰਹਿੰਦਾ ਹੈ। ਇਸ ਦੇ ਨਾਲ ਨਾਲ ਉਸ ਨੂੰ ਬੇਸਹਾਰਾ ਲੋਕਾਂ ਦਾ ਮਸੀਹਾ ਵੀ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਬਣ ਸਕਦੀ ਹੈ 100 ਕਰੋੜ ਕਮਾਉਣ ਵਾਲੀ ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ, ਜਾਣੋ ਕਿਵੇਂ
ਇਸ ਦੇ ਨਾਲ ਨਾਲ ਅਨਮੋਲ ਕਵਾਤਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦਾ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਵੀ ਫੈਨਜ਼ ਦਾ ਮਨੋਰੰਜਨ ਕਰਦਾ ਰਹਿੰਦਾ ਹੈ। ਹਾਲ ਹੀ 'ਚ ਅਨਮੋਲ ਕਵਾਤਰਾ ਦੀ ਇੱਕ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੇ ਆਪਣੀ ਮਾਂ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ;ਚ ਅਨਮੋਲ ਆਪਣੀ ਮਾਂ 'ਤੇ ਖੂਬ ਪਿਆਰ ਲੁਟਾਉਂਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਮਾਂ-ਪੁੱਤਰ ਦੀ ਜੋੜੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਦੇਖੋ ਇਹ ਵਡਿੀਓ:
ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਜਾਣਿਆ ਮਾਣਿਆ ਮਾਡਲ ਤੇ ਸਮਾਜਸੇਵੀ ਹੈ। ਉਸ ਨੇ ਬਹੁਤ ਹੀ ਥੋੜ੍ਹੇ ਸਮੇਂ 'ਚ ਪੰਜਾਬ ਵਾਸੀਆਂ ਦੇ ਦਿਲਾਂ 'ਚ ਬਹੁਤ ਹੀ ਸਪੈਸ਼ਲ ਥਾਂ ਬਣਾਈ ਹੈ। ਬੇਸਹਾਰਾ ਤੇ ਗਰੀਬਾਂ ਦੀ ਮਦਦ ਲਈ ਉਹ ਹਮੇਸ਼ਾ ਤਿਆਰ ਖੜਾ ਨਜ਼ਰ ਆਉਂਦਾ ਹੈ। ਇਹੀ ਨਹੀਂ ਉਸ ਨੇ ਆਪਣੇ ਮਾਡਲੰਿਗ ਦੇ ਕਰੀਅਰ ਨੂੰ ਕੁਰਬਾਨ ਕਰਕੇ ਆਪਣੇ ਆਪ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਦੇ ਦਿੱਤਾ।
ਇਹ ਵੀ ਪੜ੍ਹੋ: ਲੈਜੇਂਡ ਗਾਇਕ ਮੁਹੰਮਦ ਰਫੀ ਨੇ ਵੀ ਲੜੀ ਸੀ '62 'ਚ ਚੀਨ ਖਿਲਾਫ ਜੰਗ, ਪੜ੍ਹੋ ਇਹ ਅਣਸੁਣਿਆ ਕਿੱਸਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।