ਅਮੈਲੀਆ ਪੰਜਾਬੀ ਦੀ ਰਿਪੋਰਟ


Punjabi Celebs Posts On Punjab Situation: ਪੰਜਾਬ 'ਚ ਪਿਛਲੇ ਦਿਨੀਂ ਲਗਾਤਾਰ ਪਏ ਮੀਂਹ ਕਰਕੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆ ਰਹੇ ਹਨ। ਅਜਿਹੇ 'ਚ ਹਰ ਕੋਈ ਪੰਜਾਬ ਦੇ ਹਾਲਾਤਾਂ ਨੂੰ ਲੈਕੇ ਚਿੰਤਾ 'ਚ ਹੈ। ਹੁਣ ਪੰਜਾਬੀ ਕਲਾਕਾਰਾਂ ਨੇ ਵੀ ਪੰਜਾਬ ਦੇ ਹਾਲਾਤਾਂ 'ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ।  


ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਦੇ ਹਾਲਾਤ ਦੇਖ ਲੋਕਾਂ ਨੂੰ ਕਿਉਂ ਆਈ ਗੀਤਕਾਰ ਜਾਨੀ ਦੀ ਯਾਦ, ਜਾਨੀ ਨੇ ਇੰਜ ਕੀਤਾ ਰਿਐਕਟ


ਅਨਮੋਲ ਕਵਾਤਰਾ, ਕੋਰਾਲਾ ਮਾਨ, ਰੀਨਾ ਰਾਏ, ਰੇਸ਼ਮ ਸਿੰਘ ਅਨਮੋਲ, ਬਾਣੀ ਸੰਧੂ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਪੰਜਾਬ 'ਚ ਹੜ੍ਹ ਵਰਗੇ ਹਾਲਾਤ ਬਣਨ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਨ੍ਹਾਂ ਸਾਰੇ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।


ਅਨਮੋਲ ਕਵਾਤਰਾ ਦੀ ਪੋਸਟ:
ਅਨਮੋਲ ਕਵਾਤਰਾ ਬਾਰੇ ਤਾਂ ਸਭ ਜਾਣਦੇ ਹਨ ਕਿ ਉਹ ਗਰੀਬ ਤੇ ਬੇਸਹਾਰਾ ਲੋਕਾਂ ਦੀ ਕਿੰਨੀ ਮਦਦ ਕਰਦਾ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰ ਸਾਰੇ ਲੋਕਾਂ ਨੂੰ ਹੜ੍ਹ ਤੋਂ ਪ੍ਰਭਾਵਤ ਹੋਏ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਮਦਦ ਕਰਨ ਲਈ ਬੇਨਤੀ ਕੀਤੀ ਹੈ। ਦੇਖੋ ਇਹ ਵੀਡੀਓ:









ਕੋਰਾਲਾ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਸਰਬੱਤ ਦੇ ਭਲੇ ਲਈ ਅਰਦਾਸ ਮੰਗੀ।




ਬਾਣੀ ਸੰਧੂ ਨੇ ਪੋਸਟ ਸ਼ੇਅਰ ਕਰ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਜ਼ਾਹਰ ਕੀਤੀ।




ਐਮੀ ਵਿਰਕ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਪਟਿਆਲਾ ਦਾ ਖੌਫਨਾਕ ਮੰਜ਼ਰ ਦਿਖਾਇਆ।




ਰੇਸ਼ਮ ਸਿੰਘ ਅਨਮੋਲ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਸ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 






ਦੀਪ ਸਿੱਧੂ ਦੀ ਪ੍ਰੇਮਿਕਾ ਤੇ ਅਦਾਕਾਰਾ ਰੀਨਾ ਰਾਏ ਨੇ ਵੀ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਜ਼ਾਹਰ ਕੀਤੀ। 








ਤਰਸੇਮ ਜੱਸੜ ਨੇ ਵੀ ਵੀਡੀਓ ਸ਼ੇਅਰ ਕਰ ਪੰਜਾਬ ਦੇ ਹਾਲਾਤ ਦਿਖਾਏ। 




ਕਾਬਿਲੇਗ਼ੌਰ ਹੈ ਕਿ ਪੰਜਾਬ ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਨਾਲ ਨਾਲ ਮੌਸਮ ਵਿਭਾਗ ਨੇ 13-14 ਜੁਲਾਈ ਨੂੰ ਫਿਰ ਤੋਂ ਪੰਜਾਬ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


ਇਹ ਵੀ ਪੜ੍ਹੋ: ਭਾਰੀ ਮੀਂਹ 'ਚ ਮਨਾਲੀ 'ਚ ਫਸਿਆ ਮਸ਼ਹੂਰ ਟੀਵੀ ਐਕਟਰ, ਵੀਡੀਓ ਸ਼ੇਅਰ ਕਰ ਦਿਖਾਏ ਹਾਲਾਤ, ਕਿਹਾ- 'ਘਰ ਜਾਣ ਦਾ ਕੋਈ ਰਾਹ ਨਹੀਂ'