Anushka Sharma - Virat Kohli Welcome First Baby: ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦੇ ਘਰ ਪਿਆਰੀ ਜਿਹੀ ਬੇਟੀ ਨੇ ਜਨਮ ਲਿਆ ਹੈ। ਇਸ ਬਾਰੇ ਖੁਦ ਵਿਰਾਟ ਕੋਹਲੀ ਨੇ ਆਪਣੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਹੈ।

 


ਵਿਰਾਟ ਕੋਹਲੀ ਨੇ ਟਵਿੱਟਰ 'ਤੇ ਇਸ ਖੁਸ਼ਖਬਰੀ ਨੂੰ ਸਾਂਝਾ ਕਰਦਿਆਂ ਲਿਖਿਆ,'ਸਾਨੂੰ ਦੋਵਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਸਾਡੇ ਘਰ ਇੱਕ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਤਹਿ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਧੀ ਦੋਵੇਂ ਬਿਲਕੁਲ ਠੀਕ ਹਨ ਅਤੇ ਸਾਡੀ ਚੰਗੀ ਕਿਸਮਤ ਹੈ ਕਿ ਸਾਨੂੰ ਇਸ ਜ਼ਿੰਦਗੀ ਦੇ ਇਸ ਅਧਿਆਇ ਦਾ ਅਨੁਭਵ ਹੋਇਆ। ਅਸੀਂ ਜਾਣਦੇ ਹਾਂ ਕਿ ਤੁਸੀਂ ਨਿਸ਼ਚਤ ਤੌਰ 'ਤੇ ਸਮਝੋਗੇ ਕਿ ਇਸ ਸਮੇਂ ਸਾਨੂੰ ਸਾਰਿਆਂ ਨੂੰ ਕੁਝ ਪ੍ਰਾਈਵੇਸੀ ਦੀ ਜ਼ਰੂਰਤ ਹੈ।'