Anushka Sharma: ਅਨੁਸ਼ਕਾ ਸ਼ਰਮਾ ਲੰਡਨ 'ਚ ਦੇਵੇਗੀ ਆਪਣੇ ਦੂਜੇ ਬੱਚੇ ਨੂੰ ਜਨਮ? ਇਸ ਸ਼ਖਸ ਦੀ ਸੋਸ਼ਲ ਮੀਡੀਆ ਪੋਸਟ ਤੋਂ ਮਿਲਿਆ ਹਿੰਟ
Anushka Sharma Pregnancy: ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਆਪਣੇ ਦੂਜੇ ਬੱਚੇ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਹਨ। ਇਸ ਦੌਰਾਨ ਹਰਸ਼ ਗੋਇਨਕਾ ਨੇ ਟਵੀਟ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ ।
Anusha Sharma Pregnancy: ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲਾਂਕਿ ਇਹ ਜੋੜਾ ਲੰਬੇ ਸਮੇਂ ਤੋਂ ਆਪਣੇ ਦੂਜੇ ਬੱਚੇ ਨੂੰ ਲੈ ਕੇ ਚਰਚਾ 'ਚ ਹੈ। ਅਦਾਕਾਰਾ ਦੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ। ਪਰ ਹੁਣ ਤੱਕ ਜੋੜੇ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਇਸ ਸਭ ਦੇ ਵਿਚਕਾਰ, ਹੁਣ ਸੋਸ਼ਲ ਮੀਡੀਆ ਤੋਂ ਇੱਕ ਸੰਕੇਤ ਮਿਲ ਰਿਹਾ ਹੈ ਕਿ ਜੋੜਾ ਆਪਣੇ ਦੂਜੇ ਬੱਚੇ ਦਾ ਦੇਸ਼ ਵਿੱਚ ਨਹੀਂ ਬਲਕਿ ਵਿਦੇਸ਼ ਵਿੱਚ ਸਵਾਗਤ ਕਰੇਗਾ।
ਤਾਂ ਕੀ ਅਨੁਸ਼ਕਾ ਸ਼ਰਮਾ ਲੰਡਨ 'ਚ ਆਪਣੇ ਦੂਜੇ ਬੱਚੇ ਨੂੰ ਜਨਮ ਦੇਵੇਗੀ?
ਦਰਅਸਲ, ਬਿਜ਼ਨੈੱਸਮੈਨ ਹਰਸ਼ ਗੋਇਨਕਾ ਨੇ ਅਭਿਨੇਤਰੀ ਦੀ ਪ੍ਰੈਗਨੈਂਸੀ ਨੂੰ ਲੈ ਕੇ ਇੱਕ ਪੋਸਟ ਸ਼ੇਅਰ ਕਰਕੇ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਹਾਲ ਹੀ 'ਚ ਆਪਣੇ ਐਕਸ ਅਕਾਊਂਟ 'ਤੇ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਲਿਿਖਿਆ ਹੈ ਕਿ ਬੱਸ ਕੁੱਝ ਦਿਨਾਂ 'ਚ ਇੱਕ ਬੇਬੀ ਜਨਮ ਲੈਣ ਵਾਲਾ ਹੈ। ਹੁਣ ਇਹ ਦੇਖਣਾ ਹੈ ਕਿ ਉਹ ਆਪਣੇ ਪਿਤਾ ਵਾਂਗ ਕ੍ਰਿਕੇਟਰ ਬਣਦਾ ਹੈ ਜਾਂ ਫਿਰ ਆਪਣੀ ਮਾਂ ਵਾਂਗ ਫਿਲਮੀ ਕਰੀਅਰ ਨੂੰ ਚੁਣਦਾ ਹੈ।
A new baby is to be born in the next few days! Hope the baby takes India to great heights like the greatest cricketing father. Or will it follow the mother and be a film star? #MadeInIndia #ToBeBornInLondon
— Harsh Goenka (@hvgoenka) February 13, 2024
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬੱਚੇ ਦਾ ਜਨਮ ਲੰਡਨ 'ਚ ਹੋਵੇਗਾ। ਹਰਸ਼ ਗੋਇਨਕਾ ਦੀ ਇਸ ਪੋਸਟ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 2020 ਵਿੱਚ ਵਿਰਾਟ ਕੋਹਲੀ ਨੇ ਅਨੁਸ਼ਕਾ ਦੇ ਪ੍ਰੈਗਨੈਂਸੀ ਦੀ ਖਬਰ ਸੋਸ਼ਲ ਮੀਡੀਆ ਉੱਤੇ ਦਿੱਤੀ ਸੀ। ਜਨਵਰੀ 2021 ਵਿੱਚ ਅਨੁਸ਼ਕਾ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਜਿਸਦਾ ਨਾਮ ਵਾਮਿਕਾ ਕੋਹਲੀ ਹੈ। ਹਾਲਾਂਕਿ ਜੋੜੇ ਨੇ ਅਜੇ ਤੱਕ ਮੀਡੀਆ ਨੂੰ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ। ਦੋਵੇਂ ਆਪਣੀ ਨਿੱਜੀ ਜ਼ਿੰਦਗੀ ਨੂੰ ਕਾਫੀ ਨਿੱਜੀ ਰੱਖਣਾ ਚਾਹੁੰਦੇ ਹਨ।
ਇਸ ਫਿਲਮ 'ਚ ਨਜ਼ਰ ਆਵੇਗੀ ਅਨੁਸ਼ਕਾ
ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਜਲਦ ਹੀ ਸਪੋਰਟਸ ਡਰਾਮਾ ਫਿਲਮ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਅਦਾਕਾਰਾ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਫਿਲਮ ਜਲਦੀ ਹੀ OTT ਪਲੇਟਫਾਰਮ Netflix 'ਤੇ ਸਟ੍ਰੀਮ ਕਰੇਗੀ। ਪ੍ਰਸ਼ੰਸਕ ਉਨ੍ਹਾਂ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।