ਕੋਰੋਨਾਵਾਇਰਸ ਦਾ ਪ੍ਰਕੋਪ ਪੂਰੇ ਦੇਸ਼ 'ਚ ਕਾਫੀ ਜ਼ਿਆਦਾ ਵੱਧ ਚੁੱਕਾ ਹੈ। ਦਿਨ-ਬ-ਦਿਨ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਦੇ ਕਈ ਸਿਤਾਰਿਆ ਦੀ ਵੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਹੁਣ ਇਕ ਹੋਰ ਬਾਲੀਵੁੱਡ ਅਦਾਕਾਰ ਨੇ ਵੀ ਇਸ ਲਿਸਟ 'ਚ ਐਂਟਰੀ ਕਰ ਲਈ ਹੈ। 

 

ਅਰਜੁਨ ਰਾਮਪਾਲ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, "ਮੇਰੀ ਕੋਵਿਡ-19 ਰਿਪੋਰਟ ਪੌਜ਼ੇਟਿਵ ਆਈ ਹੈ। ਮੇਰੇ ਖਿਆਲ ਨਾਲ Asymptometic ਹੈ। ਮੈ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਤੇ Home Quarantine ਹਾਂ। ਮੈਂ ਜ਼ਰੂਰੀ ਮੈਡੀਕਲ ਸੇਵਾਵਾਂ ਲੈ ਰਿਹਾ ਹਾਂ। ਮੈਂ ਸਾਰੇ ਪ੍ਰੋਟੋਕੋਲਸ ਦਾ ਪਾਲਣ ਕਰ ਰਿਹਾ ਹਾਂ। ਜੋ ਵੀ ਪਿੱਛਲੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਆਪਣਾ ਟੈਸਟ ਜ਼ਰੂਰ ਕਰਵਾ ਲੈਣ।"

 

ਅਰਜੁਨ ਰਾਮਪਾਲ ਨੇ ਅੱਗੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਲਿਖਿਆ, "ਇਹ ਸਾਡੇ ਲਈ ਕਾਫੀ ਡਰਾਉਣਾ ਸਮਾਂ ਹੈ, ਪਰ ਅਸੀਂ ਜਾਗਰੂਕ ਹਾਂ। ਅਸੀਂ ਇਕੱਠਿਆਂ ਕੋਰੋਨਾ ਨਾਲ ਲੜ੍ਹ ਰਹੇ ਹਾਂ ਤੇ ਲੜ੍ਹਦੇ ਰਹਾਂਗੇ।"

 

ਅਰਜੁਨ ਰਾਮਪਾਲ ਪਿੱਛਲੇ ਸਮੇਂ ਕਾਫੀ ਚਰਚਾ 'ਚ ਵੀ ਰਹੇ ਹਨ। NCB ਨੇ ਡਰੱਗ ਕੇਸ ਦੀ ਜਾਂਚ ਕਰਦਿਆਂ ਅਰਜੁਨ ਰਾਮਪਾਲ ਨੂੰ ਵੀ ਸੰਮਨ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਅਰਜੁਨ ਰਾਮਪਾਲ ਤੋਂ ਕਈ ਵਾਰ NCB ਦੀਆਂ ਟੀਮਾਂ ਪੁੱਛਗਿੱਛ ਕਰ ਚੁਕੀਆਂ ਹਨ। 

 

ਕੋਰੋਨਾ ਦੀ ਦੂਸਰੀ ਲਹਿਰ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। ਬੀਤੇ ਦਿਨ੍ਹੀ ਕੋਰੋਨਾ 'ਚ ਜ਼ਰੂਰਤਮੰਦ ਦੀ ਮਦਦ ਕਰਨ ਵਾਲੇ ਅਦਾਕਾਰ ਸੋਨੂੰ ਸੂਦ ਵੀ ਇਸ ਦੇ ਸ਼ਿਕਾਰ ਹੋ ਗਏ। ਮਾਰਚ ਦੇ ਮਹੀਨੇ ਤੋਂ ਬਾਅਦ ਕਈ ਕਲਾਕਾਰਾਂ ਨੂੰ ਕੋਰੋਨਾਵਾਇਰਸ ਹੋ ਗਿਆ ਹੈ।

 

ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ, ਆਲੀਆ ਭੱਟ, ਗੋਵਿੰਦਾ, ਕਾਰਤਿਕ ਆਰੀਅਨ, ਵਿੱਕੀ ਕੌਸ਼ਲ, ਭੂਮੀ ਪੇਡੇਨੇਕਰ, ਸਿਧਾਂਤ ਚਤੁਰਵੇਦੀ ਤੇ ਮਨੋਜ ਬਾਜਪਾਈ ਤੋਂ ਬਾਅਦ ਹੁਣ ਕੈਟਰੀਨਾ ਕੈਫ ਦਾ ਵੀ ਨਾਂ ਇਸ ਲਿਸਟ 'ਚ ਸ਼ਾਮਲ ਹੋ ਚੁੱਕਾ ਹੈ। ਕੋਰੋਨਾ ਦਾ ਅਸਰ ਫ਼ਿਲਮਾਂ 'ਤੇ ਵੀ ਸ਼ੁਰੂ ਹੋ ਗਿਆ ਹੈ। ਹਾਲ ਹੀ 'ਚ ਕਈ ਪੰਜਾਬੀ ਤੇ ਬਾਲੀਵੁੱਡ ਫ਼ਿਲਮਾਂ ਨੂੰ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਮੁਲਤਵੀ ਕੀਤਾ ਗਿਆ ਹੈ।