ਅਮੈਲੀਆ ਪੰਜਾਬੀ ਦੀ ਰਿਪੋਰਟ
Babbu Maan Song Zikar Out Now: ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਹਨ। ਉਹ ਲਗਭਗ ਤਿੰਨ ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਮਾਨ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਬੱਬੂ ਮਾਨ ਆਪਣੇ ਗਾਣਿਆਂ ਤੋਂ ਇਲਾਵਾ ਆਪਣੀ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ 'ਚ ਬਣੇ ਰਹਿੰਦੇ ਹਨ।
ਬੱਬੂ ਮਾਨ ਅਕਸਰ ਨਫਰਤ ਤੇ ਟਰੋਲ ਕਰਨ ਵਾਲਿਆਂ ਦੇ ਨਿਸ਼ਾਨੇ 'ਤੇ ਰਹਿੰਦੇ ਹਨ। ਹੁਣ ਬੱਬੂ ਮਾਨ ਨੇ ਵੀ ਇਨ੍ਹਾਂ ਹੇਟਰਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਗਾਇਕ ਨੇ ਆਪਣਾ ਨਵਾਂ ਗਾਣਾ 'ਜ਼ਿਕਰ' ਰਿਲੀਜ਼ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਨਫਰਤ ਕਰਨ ਵਾਲਿਆਂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਬੱਬੂ ਮਾਨ ਦੇ ਗਾਣੇ ਦੇ ਬੋਲ ਹਨ, 'ਜਿਹਨੂੰ ਮੈਂ ਚੰਗਾ ਨਹੀਂ ਲੱਗਦਾ, ਉਹ ਮੇਰਾ ਜ਼ਿਕਰ ਨਾ ਕਰੇ।' ਦੇਖੋ ਇਹ ਵੀਡੀਓ:
ਇੱਥੇ ਦੇਖੋ ਪੂਰਾ ਗਾਣਾ:
ਬੱਬੂ ਮਾਨ ਦੀ ਪੋਸਟ 'ਤੇ ਨੈਗਟਿਵ ਕਮੈਂਟਸ
ਦੱਸ ਦਈਏ ਕਿ ਬੱਬੂ ਮਾਨ ਨੇ ਜਦੋਂ ਆਪਣਾ ਗਾਣਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਤਾਂ ਉਨ੍ਹਾਂ ਨੂੰ ਨਫਰਤ ਕਰਨ ਵਾਲਿਆਂ ਦੇ ਬੁਰੇ ਕਮੈਂਟਸ ਦਾ ਸਾਹਮਣਾ ਕਰਨਾ ਪਿਆ, ਪਰ ਗਾਇਕ ਨੇ ਇਨ੍ਹਾਂ ਕਮੈਂਟਸ ਨੂੰ ਡਿਲੀਟ ਕਰ ਦਿੱਤਾ।
ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਬੱਬੂ ਮਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਿਿਹੰਦੇ ਹਨ।