ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਆਪਣੇ ਅੰਦੋਲਨ ਨੂੰ ਕੌਮੀ ਰਾਜਧਾਨੀ ਦਿੱਲੀ ਤੱਕ ਲੈ ਗਏ ਹਨ। ਕਿਸਾਨਾਂ ਦੇ ਦਿੱਲੀ ਅੰਦੋਲਨ ਵਿੱਚ ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਤਰਸੇਮ ਜੱਸੜ ਵੀ ਸ਼ਾਮਲ ਹੋ ਗਏ ਹਨ। ਦੋਵਾਂ ਕਲਾਕਾਰਾਂ ਨੂੰ ਕਿਸਾਨਾਂ ਦਰਮਿਆਨ ਲੰਗਰ ਦੀ ਸੇਵਾ ਕਰਦੇ ਵੇਖਿਆ ਗਿਆ। ਰਣਜੀਤ ਬਾਵਾ ਪੰਜਾਬ ਵਿੱਚ ਵੀ ਕਿਸਾਨ ਅੰਦੋਲਨ ਦਾ ਹਿੱਸਾ ਬਣੇ ਰਹੇ ਸੀ।
ਕਿਸਾਨਾਂ ਦੀ ਇਸ ਲੜਾਈ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਪੰਜਾਬ ਦੇ ਕਲਾਕਾਰਾਂ ਵਲੋਂ ਵੀ ਵੱਧ ਚੜ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰ ਵੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਵਿੱਚ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਬੀਤੇ ਕੱਲ੍ਹ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਏ ਸੀ।
ਬੱਬੂ ਮਾਨ ਕੈਨੇਡਾ ਤੋਂ ਦਿੱਲੀ ਏਅਰਪੋਰਟ ਪਹੁੰਚੇ ਤਾਂ ਸਿੱਧਾ ਕਿਸਾਨਾਂ ਵਾਲੇ ਮੋਰਚੇ 'ਚ ਸ਼ਾਮਲ ਹੋਏ ਤੇ ਸਭ ਨੂੰ ਸੰਬੋਧਨ ਕੀਤਾ। ਇਨ੍ਹਾਂ ਸਭ ਤੋਂ ਇਲਾਵਾ ਕੰਵਰ ਗਰੇਵਾਲ, ਹਰਫ਼ ਚੀਮਾ, ਦੀਪ ਸਿੱਧੂ ਤੇ ਜੱਸ ਬਾਜਵਾ ਵਰਗੇ ਪੰਜਾਬੀ ਕਲਾਕਾਰ ਵੀ ਇਨ੍ਹਾਂ ਮੋਰਚਿਆਂ ਦਾ ਹਿੱਸਾ ਹਨ।
ਬੱਬੂ ਮਾਨ, ਰਣਜੀਤ ਬਾਵਾ ਤੇ ਤਰਸੇਮ ਜੱਸੜ ਵੀ ਕਿਸਾਨਾਂ ਨਾਲ ਦਿੱਲੀ ਦੀ ਹੱਦ 'ਤੇ ਡਟੇ
ਏਬੀਪੀ ਸਾਂਝਾ
Updated at:
29 Nov 2020 02:52 PM (IST)
ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਆਪਣੇ ਅੰਦੋਲਨ ਨੂੰ ਕੌਮੀ ਰਾਜਧਾਨੀ ਦਿੱਲੀ ਤੱਕ ਲੈ ਗਏ ਹਨ। ਕਿਸਾਨਾਂ ਦੇ ਦਿੱਲੀ ਅੰਦੋਲਨ ਵਿੱਚ ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਤਰਸੇਮ ਜੱਸੜ ਵੀ ਸ਼ਾਮਲ ਹੋ ਗਏ ਹਨ।
- - - - - - - - - Advertisement - - - - - - - - -