Arun Bali Died: ਮਨੋਰੰਜਨ ਜਗਤ ਤੋਂ ਬੁਰੀ ਖਬਰ! ਅਦਾਕਾਰ ਅਰੁਣ ਬਾਲੀ ਨਹੀਂ ਰਹੇ
Arun Bali Died: ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ।
Arun Bali Died: ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਖਬਰਾਂ ਮੁਤਾਬਕ ਅਰੁਣ ਬਾਲੀ ਨੇ ਸਵੇਰੇ 4:30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੇ ਕਈ ਦਿੱਗਜ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।
Veteran actor Arun Bali passes away at the age of 79 years in Mumbai
— ANI (@ANI) October 7, 2022
ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸਨ। ਇਹ ਇੱਕ ਆਟੋਇਮਿਊਨ ਰੋਗ ਹੈ ਜੋ ਕਿ ਨਸਾਂ ਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ।
ਅਰੁਣ ਬਾਲੀ ਦੀ ਮੌਤ ਨਾਲ ਟੀਵੀ ਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਕਈ ਸੈਲੇਬਸ ਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :