Balkaur singh on Sidhu moosewala new song: ਅੱਜ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watchout ਰਿਲੀਜ਼ ਹੋਇਆ ਹੈ। ਇਸ ਸਬੰਧੀ ਮੂਸੇਵਾਲਾ ਦੇ ਪਿਤਾ ਬਲਕੌਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲਾ ਇਸ ਦੁਨੀਆ ਵਿੱਚ ਨਹੀਂ ਹੈ ਪਰ ਸਿੱਧੂ ਨੂੰ ਉਸ ਦੇ ਗੀਤਾਂ ਰਾਹੀਂ ਜਿਉਂਦਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀਵਾਲੀ ਦੇ ਮੌਕੇ 'ਤੇ ਸਿੱਧੂ ਦੇ ਪ੍ਰਸ਼ੰਸਕਾਂ ਲਈ ਸਿੱਧੂ ਦਾ ਗੀਤ ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ 'ਤੇ ਅਪਲੋਡ ਕੀਤਾ ਗਿਆ ਹੈ, ਜੋ ਕਿ ਸਿੱਧੂ ਦੇ ਪ੍ਰਬੰਧਕਾਂ ਵੱਲੋਂ ਸਾਂਝਾ ਕੀਤਾ ਗਿਆ ਹੈ।
ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਮੂਸੇਵਾਲਾ ਦਾ ਗੀਤ ਅਪਲੋਡ ਹੁੰਦਿਆਂ ਹੀ ਕੁਝ ਸਮੇਂ ਵਿੱਚ ਲੱਖਾਂ ਵਿਊਜ਼ ਅਤੇ ਲਾਈਕਸ ਮਿਲ ਗਏ। ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ 'ਤੇ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਰਿਵਾਰ ਨਾਲ ਦੁੱਖ ਦੀ ਘੜੀ 'ਚ ਖੜ੍ਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੰਨੀ ਕੋਸ਼ਿਸ਼ ਸਾਡੇ ਸੋਸ਼ਲ ਮੀਡੀਆ ਨੂੰ ਫਰੋਲਣ ਵਿੱਚ ਕਰਦੇ ਹਨ, ਜੇਕਰ ਉਨ੍ਹਾਂ ਨੇ ਇੰਨੀ ਕੋਸ਼ਿਸ਼ ਪੰਜਾਬ ਦੇ ਹਾਲਾਤਾਂ ਅਤੇ ਗੈਂਗਸਟਰਾਂ 'ਤੇ ਕੀਤੀ ਹੁੰਦੀ ਤਾਂ ਅੱਜ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਉਨ੍ਹਾਂ ਕਿਹਾ ਪੰਜਾਬ ਵਿੱਚ ਲਗਾਤਾਰ ਹਾਲਾਤ ਵਿਗੜ ਰਹੇ ਹਨ ਅਤੇ ਦਿਨ-ਦਿਹਾੜੇ ਲੋਕਾਂ ਦਾ ਕਤਲ ਹੋ ਰਿਹਾ ਹੈ, ਹਰ ਪਾਸੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Rush in train: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਸਟੇਸ਼ਨਾਂ 'ਤੇ ਘਰ ਜਾਣ ਵਾਲੇ ਯਾਤਰੀਆਂ ਦੀ ਭਾਰੀ ਭੀੜ, ਮਚੀ ਭਾਜੜ, ਦੇਖੋ ਵੀਡੀਓ
ਉਨ੍ਹਾਂ ਕਿਹਾ ਕਿ ਉਹ ਮਾਣਯੋਗ ਹਾਈਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਸਬੰਧੀ ਲਏ ਗਏ ਨੋਟਿਸ ਦਾ ਸੁਆਗਤ ਕਰਦੇ ਹਨ ਕਿਉਂਕਿ ਜੋ ਕੰਮ ਸਰਕਾਰ ਨੇ ਸਮੇਂ ਸਿਰ ਕਰਨਾ ਸੀ, ਉਹ ਹੁਣ ਅਦਾਲਤ ਵੱਲੋਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਗੈਂਗਸਟਰ ਬਿਨਾਂ ਕਿਸੇ ਡਰ ਦੇ ਲੋਕਾਂ ਦਾ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਪੁਲਿਸ ਮੁਲਾਜ਼ਮ ਨੂੰ ਸ਼ਰੇਆਮ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਗੋਲੀਆਂ ਚਲਾ ਕੇ ਲੋਕਾਂ ਨੂੰ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਰੋਕਣ ਵਿਚ ਅਸਮਰਥ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜ੍ਹੋ: Deepotsav 2023: ਦੀਵਾਲੀ ‘ਤੇ 22 ਲੱਖ ਦੀਵਿਆਂ ਨਾਲ ਰੁਸ਼ਨਾਈ ਅਯੁੱਧਿਆ ਨਗਰੀ, ਫਿਰ ਬਣਾਇਆ ਵਰਲਡ ਰਿਕਾਰਡ