ਪੜਚੋਲ ਕਰੋ

Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਪ੍ਰਸ਼ੰਸਕਾਂ ਸਣੇ ਟੀਵੀ ਕਲਾਕਾਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਫਿਲਮ ਅਤੇ ਟੀਵੀ ਇੰਡਸਟਰੀ ਤੋਂ ਅਜਿਹੀ ਖਬਰ ਸਾਹਮਣੇ ਆਈ...

Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਪ੍ਰਸ਼ੰਸਕਾਂ ਸਣੇ ਟੀਵੀ ਕਲਾਕਾਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਫਿਲਮ ਅਤੇ ਟੀਵੀ ਇੰਡਸਟਰੀ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਮਸ਼ਹੂਰ ਅਦਾਕਾਰ ਰਾਹੁਲ ਬੈਨਰਜੀ ਦੀ 43 ਸਾਲ ਦੀ ਉਮਰ ਵਿੱਚ ਓਡੀਸ਼ਾ ਵਿੱਚ ਇੱਕ ਸ਼ੂਟਿੰਗ ਦੌਰਾਨ ਮੌਤ ਹੋ ਗਈ ਹੈ। ਇਹ ਹਾਦਸਾ ਤਲਸਾਰੀ ਬੀਚ 'ਤੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਟੀਵੀ ਸ਼ੋਅ ‘ਭੋਲੇ ਬਾਬਾ ਪਾਰ ਕਰੇਗਾ’ ਦੀ ਸ਼ੂਟਿੰਗ ਕਰ ਰਹੇ ਸਨ।

ਜਾਣੋ ਕਿਵੇਂ ਵਾਪਰਿਆ ਹਾਦਸਾ?

ਸ਼ੁਰੂਆਤੀ ਜਾਣਕਾਰੀ ਅਨੁਸਾਰ, ਸ਼ੂਟਿੰਗ ਦੇ ਦੌਰਾਨ ਕਿਸ਼ਤੀ 'ਤੇ ਸੰਤੁਲਨ ਵਿਗੜਨ ਕਾਰਨ ਰਾਹੁਲ ਬੈਨਰਜੀ ਅਚਾਨਕ ਸਮੁੰਦਰ ਵਿੱਚ ਡਿੱਗ ਗਏ। ਮੌਕੇ 'ਤੇ ਮੌਜੂਦ ਟੀਮ ਅਤੇ ਸਥਾਨਕ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਨੇੜਲੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਸ਼ੂਟਿੰਗ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ।

ਰਾਹੁਲ ਬੈਨਰਜੀ ਆਪਣੇ ਪ੍ਰਸਿੱਧ ਪੋਡਕਾਸਟ ‘ਸਹਿਜ ਕਥਾ’ ਅਤੇ ਕਈ ਪ੍ਰਸਿੱਧ ਟੀਵੀ ਸੀਰੀਅਲਾਂ ਵਿੱਚ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖਬਰ ਨਾਲ ਪੂਰੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ ਪ੍ਰਸ਼ੰਸਕ ਅਤੇ ਸਾਥੀ ਕਲਾਕਾਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਜਾਂਚ ਵਿੱਚ ਜੁਟੀ ਪੁਲਿਸ

ਦੀਘਾ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਦਾਕਾਰ ਦੀ ਮ੍ਰਿਤਕ ਦੇਹ ਨੂੰ ਫਿਲਹਾਲ ਦੀਘਾ ਮੈਡੀਕਲ ਸੈਂਟਰ ਵਿੱਚ ਰੱਖਿਆ ਗਿਆ ਹੈ। ਅਧਿਕਾਰੀ ਘਟਨਾ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਸਰੋਤਾਂ ਮੁਤਾਬਕ ਪਾਣੀ ਨਾਲ ਜੁੜੇ ਅਜਿਹੇ ਹਾਦਸਿਆਂ ਵਿੱਚ ਪਹਿਲਾਂ ਵੀ ਕਈ ਕਲਾਕਾਰਾਂ ਦੀ ਜਾਨ ਜਾ ਚੁੱਕੀ ਹੈ, ਜਿਵੇਂ ਕਿ ਹਾਲ ਹੀ ਵਿੱਚ ਇੱਕ ਮਿਊਜ਼ਿਕ ਫੈਸਟੀਵਲ ਦੌਰਾਨ ਗਾਇਕ ਜ਼ੁਬੀਨ ਗਰਗ ਨਾਲ ਵਾਪਰਿਆ ਹਾਦਸਾ। ਰਾਹੁਲ ਬੈਨਰਜੀ ਦੀ ਮੌਤ ਨੇ ਇੱਕ ਵਾਰ ਫਿਰ ਸ਼ੂਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget