
Entertainment Breaking: ਮਸ਼ਹੂਰ ਅਦਾਕਾਰਾ ਤੋਂ ਦੋਸ਼ੀਆਂ ਨੇ ਮੰਗਿਆ 50 ਲੱਖ, ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ
Akshara Singh Received Threatening Calls: ਭੋਜਪੁਰੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਕਸ਼ਰਾ ਸਿੰਘ ਤੋਂ ਅਪਰਾਧੀਆਂ ਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ

Akshara Singh Received Threatening Calls: ਭੋਜਪੁਰੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਕਸ਼ਰਾ ਸਿੰਘ ਤੋਂ ਅਪਰਾਧੀਆਂ ਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਵਿੱਚ ਅਕਸ਼ਰਾ ਸਿੰਘ ਨੇ ਪਟਨਾ ਦੇ ਦਾਨਾਪੁਰ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਅਕਸ਼ਰਾ ਸਿੰਘ ਦਾਨਾਪੁਰ ਦੇ ਵਿਜੇ ਸਿੰਘ ਯਾਦਵ ਮਾਰਗ 'ਚ ਰਹਿੰਦੀ ਹੈ। ਦਾਨਾਪੁਰ ਥਾਣਾ ਇੰਚਾਰਜ ਨੇ ਦੱਸਿਆ ਕਿ ਅਕਸ਼ਰਾ ਸਿੰਘ ਵੱਲੋਂ ਦਰਖਾਸਤ ਪ੍ਰਾਪਤ ਹੋਈ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।
ਅਕਸ਼ਰਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 11 ਨਵੰਬਰ ਦੀ ਰਾਤ ਨੂੰ 12:20 ਤੋਂ 12:21 ਦੇ ਦਰਮਿਆਨ ਦੋਸ਼ੀਆਂ ਨੇ ਦੋ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਪਹਿਲਾਂ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਦੋ ਦਿਨਾਂ ਦੇ ਅੰਦਰ 50 ਲੱਖ ਰੁਪਏ ਦੇਣ ਦੀ ਮੰਗ ਕੀਤੀ। ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਸਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸਨੇ ਪੈਸੇ ਨਾ ਦਿੱਤੇ ਤਾਂ ਉਸਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਕੌਣ ਹੈ ਅਕਸ਼ਰਾ ਸਿੰਘ ?
ਅਕਸ਼ਰਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਰਵੀ ਕਿਸ਼ਨ ਨਾਲ ਫਿਲਮ 'ਸਤਿਆਮੇਵ ਜਯਤੇ' ਨਾਲ ਕੀਤੀ ਸੀ। ਉਨ੍ਹਾਂ ਨੇ 'ਸੱਤਿਆ', 'ਤਬਦਲਾ', 'ਮਾਂ ਤੁਝੇ ਸਲਾਮ' ਵਰਗੀਆਂ ਕਈ ਹਿੱਟ ਫਿਲਮਾਂ 'ਚ ਵੀ ਕੰਮ ਕੀਤਾ ਹੈ ਅਤੇ ਕਈ ਸੁਪਰਹਿੱਟ ਗੀਤ ਗਾਏ ਹਨ। ਤੁਹਾਨੂੰ ਦੱਸ ਦੇਈਏ ਕਿ ਅਕਸ਼ਰਾ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਗਾਇਕੀ ਦੇ ਹੁਨਰ ਲਈ ਪੂਰੇ ਦੇਸ਼ ਵਿੱਚ ਮਸ਼ਹੂਰ ਹੈ। ਅਕਸ਼ਰਾ ਸਿੰਘ ਰਿਐਲਿਟੀ ਸ਼ੋਅ 'ਬਿੱਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
