ਬਿੱਗ ਬੌਸ ਫੇਮ ਨਿੱਕੀ ਤੰਬੋਲੀ ਵੀ ਹੋਈ ਕੋਰੋਨਾ ਪੌਜ਼ੇਟਿਵ, ਆਪਣੇ ਕਰੀਬੀਆਂ ਨੂੰ ਦਿੱਤੀ ਇਹ ਸਲਾਹ
ਬਿੱਗ ਬੌਸ ਫੇਮ ਨਿੱਕੀ ਤੰਬੋਲੀ ਕੋਰੋਨਾਵਾਇਰਸ ਦੀ ਲਪੇਟ 'ਚ ਆ ਗਈ ਹੈ।ਇਸ ਬਾਰੇ ਅਦਾਕਾਰਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।ਕੋਰੋਨਾਵਾਇਰਸ ਦੀ ਮੁੜ ਉੱਠੀ ਲਹਿਰ ਨੇ ਬਾਲੀਵੁੱਡ ਵਿੱਚ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ।ਹਾਲਾਹੀ ਵਿੱਚ ਬਾਲੀਵੁੱਡ ਦੇ ਕਈ ਕਲਾਕਾਰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।
ਚੰਡੀਗੜ੍ਹ: ਬਿੱਗ ਬੌਸ ਫੇਮ ਨਿੱਕੀ ਤੰਬੋਲੀ ਕੋਰੋਨਾਵਾਇਰਸ ਦੀ ਲਪੇਟ 'ਚ ਆ ਗਈ ਹੈ।ਇਸ ਬਾਰੇ ਅਦਾਕਾਰਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।ਕੋਰੋਨਾਵਾਇਰਸ ਦੀ ਮੁੜ ਉੱਠੀ ਲਹਿਰ ਨੇ ਬਾਲੀਵੁੱਡ ਵਿੱਚ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ।ਹਾਲਾਹੀ ਵਿੱਚ ਬਾਲੀਵੁੱਡ ਦੇ ਕਈ ਕਲਾਕਾਰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਨਿੱਕੀ ਤੰਬੋਲੀ ਨੇ ਕੋਰੋਨਾ ਪੌਜੇਟਿਵ ਆਉਣ ਤੇ ਲਿਖਿਆ," ਅੱਜ ਸਵੇਰੇ ਮੈਂ ਕੋਰੋਨਾ ਟੈਸਟ 'ਚ ਪੌਜ਼ੇਟਿਵ ਪਾਈ ਗਈ ਹਾਂ।ਮੈਂ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੈ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹਾਂ। ਮੈਂ ਡਾਕਟਰਾਂ ਵੱਲੋਂ ਦਿੱਤੇ ਸੁਝਾਅ ਦਾ ਪਾਲਣ ਕਰ ਰਹੀ ਹਾਂ। ਮੈਂ ਬੇਨਤੀ ਕਰਦੀ ਹਾਂ ਜੋ ਹਾਲ ਹੀ 'ਚ ਮੇਰੇ ਸੰਪਰਕ 'ਚ ਆਏ ਹਨ ਉਹ ਸਭ ਆਪਣਾ ਕੋਵਿਡ ਟੈਸਟ ਕਰਵਾ ਲੈਣ।ਮੈਂ ਤੁਹਾਡੇ ਪਿਆਰ ਤੇ ਸਹਿਯੋਗ ਲਈ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗੀ।"
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਅਦਾਕਾਰ ਸਤੀਸ਼ ਕੌਸ਼ਿਕ ,ਨਿਰਦੇਸ਼ਕ ਸੰਜੇ ਲੀਲਾ ਬੰਸਾਲੀ ,ਰਣਬੀਰ ਕਪੂਰ ਤੇ ਤਾਰਾ ਸੁਤਾਰੀਆ ਵਰਗੇ ਬਾਲੀਵੁੱਡ ਸਿਤਾਰੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਪਿੱਛਲੇ ਸਾਲ ਵੀ ਬਾਲੀਵੁੱਡ ਦੀ ਦੁਨੀਆਂ 'ਚ ਮਹਾਮਾਰੀ ਦਾ ਕਹਿਰ ਕਾਫੀ ਰਿਹਾ ਸੀ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ