ਪੜਚੋਲ ਕਰੋ

Jasmin Bhasin: ਜੈਸਮੀਨ ਭਸੀਨ ਨੇ ਬੁਰੇ ਦੌਰ 'ਚ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼, ਜਾਣੋ ਟੀਵੀ ਦੀ ਦੁਨੀਆ ਤੋਂ ਕਿਵੇਂ ਹੋਈ ਪਾਲੀਵੁੱਡ 'ਚ ਐਂਟਰੀ

Jasmin Bhasin Birthday: ਜੈਸਮੀਨ ਭਸੀਨ ਉਨ੍ਹਾਂ ਅਭਿਨੇਤਰੀਆਂ 'ਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਫਿਲਮਾਂ 'ਚ ਐਂਟਰੀ ਕੀਤੀ। ਅੱਜ ਅਦਾਕਾਰਾ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ।

Jasmin Bhasin Unknown Facts: ਕਦੇ ਉਸਨੇ 'ਦਿਲ ਸੇ ਦਿਲ ਤੱਕ' ਦਾ ਸਫ਼ਰ ਤੈਅ ਕੀਤਾ ਤਾਂ ਕਦੇ 'ਨਾਗਿਨ' ਬਣ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ। ਅਸੀਂ ਗੱਲ ਕਰ ਰਹੇ ਹਾਂ ਜੈਸਮੀਨ ਭਸੀਨ ਦੀ, ਜੋ ਟੀਵੀ ਦੀ ਦੁਨੀਆ ਦੀ ਬਿਹਤਰੀਨ ਅਭਿਨੇਤਰੀਆਂ ਵਿੱਚੋਂ ਇੱਕ ਹੈ। ਰਾਜਸਥਾਨ ਦੇ ਕੋਟਾ 'ਚ 28 ਜੂਨ 1990 ਨੂੰ ਜਨਮੀ ਜੈਸਮੀਨ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ, ਪਰ ਹਮੇਸ਼ਾ ਅਜਿਹਾ ਨਹੀਂ ਸੀ। ਇੱਕ ਸਮਾਂ ਸੀ ਜਦੋਂ ਜੈਸਮੀਨ ਨੇ ਮੁਸ਼ਕਿਲਾਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਅੱਜ ਬਰਥਡੇ ਸਪੈਸ਼ਲ ਵਿੱਚ, ਅਸੀਂ ਤੁਹਾਨੂੰ ਉਸੇ ਕਹਾਣੀ ਤੋਂ ਜਾਣੂ ਕਰਵਾ ਰਹੇ ਹਾਂ...

ਇਹ ਵੀ ਪੜ੍ਹੋ: ਭਾਰਤੀ ਸਿੰਘ ਹੋਈ ਬੀਮਾਰ, ਬੇਟੇ ਨੂੰ ਯਾਦ ਕਰ ਖੂਬ ਰੋਈ ਕਮੇਡੀਅਨ, ਵੀਡੀਓ ਸ਼ੇਅਰ ਕਰ ਬਿਆਨ ਕੀਤਾ ਦਰਦ

ਜੈਸਮੀਨ ਸਿੱਖ ਪਰਿਵਾਰ ਨਾਲ ਸਬੰਧਤ ਹੈ
ਸਿੱਖ ਪਰਿਵਾਰ ਨਾਲ ਸਬੰਧਤ ਜੈਸਮੀਨ ਨੇ ਆਪਣੀ ਪੜ੍ਹਾਈ ਕੋਟਾ ਤੋਂ ਹੀ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਮਾਡਲਿੰਗ ਦੀ ਦੁਨੀਆ 'ਚ ਐਂਟਰੀ ਕੀਤੀ ਅਤੇ ਕਈ ਇਸ਼ਤਿਹਾਰਾਂ 'ਚ ਕੰਮ ਕੀਤਾ। ਸਾਲ 2011 ਦੌਰਾਨ ਜੈਸਮੀਨ ਨੇ ਸਿਲਵਰ ਸਕ੍ਰੀਨ 'ਤੇ ਦਸਤਕ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਤਾਮਿਲ ਫਿਲਮਾਂ ਨਾਲ ਕੀਤੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ਤਾਮਿਲ ਫਿਲਮ 'ਵਨਮ' 'ਚ ਕੰਮ ਕੀਤਾ ਸੀ। ਇਸ ਤੋਂ ਬਾਅਦ, ਉਹ ਦੱਖਣ ਭਾਰਤ ਦੀ ਕਰੋੜਪਤੀ, ਵੇਟਾ, ਲੇਡੀਜ਼ ਐਂਡ ਜੈਂਟਲਮੈਨ, ਜਿਲ ਜੰਗ ਜੈਕ ਸਮੇਤ ਕਈ ਫਿਲਮਾਂ ਵਿੱਚ ਨਜ਼ਰ ਆਈ। ਜੈਸਮੀਨ ਨੇ ਸਾਲ 2015 ਦੌਰਾਨ ਟੈਲੀਵਿਜ਼ਨ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਅਤੇ ਘਰ-ਘਰ ਵਿੱਚ ਨਾਮ ਬਣ ਗਿਆ।

 
 
 
 
 
View this post on Instagram
 
 
 
 
 
 
 
 
 
 
 

A post shared by Jasmin Bhasin (@jasminbhasin2806)

ਟੀਵੀ 'ਤੇ ਇਸ ਤਰ੍ਹਾਂ ਪ੍ਰਸਿੱਧੀ ਪ੍ਰਾਪਤ ਕੀਤੀ
ਜੈਸਮੀਨ ਨੇ ਟੀਵੀ ਦੀ ਦੁਨੀਆ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ 'ਟਸ਼ਨ-ਏ-ਇਸ਼ਕ' ਨਾਲ ਕੀਤੀ ਸੀ, ਜਿਸ 'ਚ ਉਸ ਨੇ ਟਵਿੰਕਲ ਤਨੇਜਾ ਦੀ ਭੂਮਿਕਾ ਨਿਭਾਈ ਸੀ। ਉਸ ਨੂੰ ਇਸ ਕਿਰਦਾਰ ਲਈ ਬੈਸਟ ਡੈਬਿਊ ਫੀਮੇਲ ਐਵਾਰਡ ਵੀ ਮਿਲਿਆ। ਇਸ ਦੇ ਨਾਲ ਹੀ ਸਾਲ 2017 'ਚ ਸਿਧਾਰਥ ਸ਼ੁਕਲਾ ਅਤੇ ਰਸ਼ਮੀ ਦੇਸਾਈ ਸਟਾਰਰ ਸ਼ੋਅ 'ਦਿਲ ਸੇ ਦਿਲ ਤਕ' ਨੇ ਉਸ ਨੂੰ ਪ੍ਰਸਿੱਧੀ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ। ਇਸ ਤੋਂ ਬਾਅਦ 2019 'ਚ ਸੀਰੀਅਲ 'ਦਿਲ ਤੋ ਹੈਪੀ ਹੈ ਜੀ' ਨੇ ਉਨ੍ਹਾਂ ਦੀ ਪ੍ਰਸਿੱਧੀ 'ਚ ਹੋਰ ਵਾਧਾ ਕੀਤਾ।

ਕਿਵੇਂ ਮਿਿਲਿਆ ਪਹਿਲੀ ਪੰਜਾਬੀ ਫਿਲਮ 'ਚ ਕੰਮ
ਜੈਸਮੀਨ ਭਸੀਨ ਨੂੰ ਗਿੱਪੀ ਗਰੇਵਾਲ ਨੇ ਆਪਣੀ ਫਿਲਮ 'ਹਨੀਮੂਨ' 'ਚ ਮੌਕਾ ਦਿੱਤਾ ਸੀ। ਇਹ ਫਿਲਮ 2022 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਿਲਿਆ ਸੀ। ਹੁਣ ਜੈਸਮੀਨ ਫਿਰ ਤੋਂ ਫਿਲਮ 'ਵਾਰਨਿੰਗ 2' 'ਚ ਗਿੱਪੀ ਗਰੇਵਾਲ ਨਾਲ ਸਕ੍ਰੀਨ ਸ਼ੇਅਰ ਕਰੇਗੀ।

ਜਦੋਂ ਜੈਸਮੀਨ ਖੁਦਕੁਸ਼ੀ ਕਰਨ ਵਾਲੀ ਸੀ
ਹਾਲਾਂਕਿ ਜੈਸਮੀਨ ਹੁਣ ਟੀਵੀ ਦੀ ਦੁਨੀਆ 'ਚ ਵੱਡਾ ਨਾਂ ਬਣ ਚੁੱਕੀ ਹੈ ਪਰ ਉਸ ਦਾ ਸਫਰ ਇੰਨਾ ਆਸਾਨ ਨਹੀਂ ਸੀ। ਉਸ ਦੇ ਜੀਵਨ ਵਿੱਚ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਉਸਨੇ ਇੱਕ ਭਿਆਨਕ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ। ਇਸ ਗੱਲ ਦਾ ਜ਼ਿਕਰ ਜੈਸਮੀਨ ਨੇ 'ਖਤਰੋਂ ਕੇ ਖਿਲਾੜੀ' ਦੇ ਸੀਜ਼ਨ 9 'ਚ ਟਾਸਕ ਦੌਰਾਨ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਰਿਜੈਕਸ਼ਨ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਹੁਣ ਉਹ ਇਸ ਕਦਮ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਮੰਨਦੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਨੂਤਨ ਦੇ ਸਾਲਾਂ ਪੁਰਾਣੇ ਬੰਗਲੇ ਦਾ ਢਹਿ ਢੇਰੀ ਹੋਇਆ ਇੱਕ ਹਿੱਸਾ, ਇਹ ਹੈ ਵਜ੍ਹਾ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget