Ayushmann Khurrana Father Passed Away: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਹ ਪੰਡਿਤ ਪੀ ਖੁਰਾਣਾ ਦੇ ਨਾਮ ਨਾਲ ਕਾਫੀ ਮਸ਼ਹੂਰ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਦੇਹਾਂਤ ਸ਼ੁੱਕਰਵਾਰ 19 ਮਈ ਦੀ ਸਵੇਰ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ।


ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਦਾ ਗਾਣਾ 'ਜੱਟੀ' ਐਮੀ ਵਿਰਕ ਦੀ ਅਵਾਜ਼ 'ਚ ਰਿਲੀਜ਼, 24 ਘੰਟਿਆਂ 'ਚ 1.7 ਮਿਲੀਅਨ ਲੋਕਾਂ ਨੇ ਦੇਖਿਆ


ਉਨ੍ਹਾਂ ਨੂੰ ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਤੋਂ ਬਾਅਦ ਫੋਰਟਿਸ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ। ਇਹ ਵੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਯਾਨਿ 19 ਮਈ ਨੂੰ ਹੀ ਮਨੀਮਾਜਰਾ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ।


ਦੱਸਿਆ ਜਾ ਰਿਹਾ ਹੈ ਕਿ ਆਯੁਸ਼ਮਾਨ ਦੇ ਪਿਤਾ ਦੋ ਦਿਨਾਂ ਤੋਂ ਹੀ ਵੈਂਟੀਲੇਟਰ 'ਤੇ ਸਨ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇੱਤਫਾਕ ਨਾਲ ਅੱਜ ਹੀ ਆਯੁਸ਼ਮਾਨ ਖੁਰਾਣਾ ਨੂੰ ਪੰਜਾਬ ਯੂਨੀਵਰਸਿਟੀ 'ਚ ਉਪ ਰਾਸ਼ਟਰਪਤੀ ਵੱਲੋਂ ਸਨਮਾਨਤ ਕੀਤਾ ਜਾਣਾ ਸੀ।


ਧਿਆਨ ਯੋਗ ਹੈ ਕਿ ਆਯੁਸ਼ਮਾਨ ਖੁਰਾਨਾ ਆਪਣੇ ਪਿਤਾ ਪੀ ਖੁਰਾਨਾ ਦੇ ਬਹੁਤ ਚਹੇਤੇ ਸਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹਨ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ।









ਪੀ ਖੁਰਾਣਾ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਯੁਸ਼ਮਾਨ ਦਾ ਭਰਾ ਅਪਾਰਸ਼ਕਤੀ ਖੁਰਾਣਾ ਵੀ ਐਕਟਰ ਹੈ।


ਇਹ ਵੀ ਪੜ੍ਹੋ: 'ਸੂਰਿਆਵੰਸ਼ਮ' ਸੈੱਟ ਮੈਕਸ 'ਤੇ ਬਾਰ-ਬਾਰ ਕਿਉਂ ਦਿਖਾਈ ਜਾਂਦੀ ਹੈ, ਇਹ ਹੈ ਅਸਲੀ ਵਜ੍ਹਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।