Rajkumar Rao Appointed As National Icon Of Election Commission Of India: ਜਲਦ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਐਲਾਨ ਕੀਤਾ ਹੈ। ਕਮਿਸ਼ਨ ਨੇ ਬਾਲੀਵੱੁਡ ਅਦਾਕਾਰ ਰਾਜਕੁਮਾਰ ਰਾਓ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ, ਚੋਣ ਕਮਿਸ਼ਨ ਨੇ ਰਾਜਕੁਮਾਰ ਰਾਓ ਨੂੰ ਆਪਣਾ ਨੈਸ਼ਨਲ ਆਈਕਨ ਚੁਣਿਆ ਹੈ। ਰਾਜਕੁਮਾਰ ਰਾਓ ਨੂੰ ਮਿਲੀ ਇਸ ਜ਼ਿੰਮੇਵਾਰੀ ਦੇ ਤਹਿਤ ਹੁਣ ਉਹ ਲੋਕਾਂ ਤੋਂ ਵੋਟ ਪਾਉਣ ਦੀ ਅਪੀਲ ਕਰਦੇ ਨਜ਼ਰ ਆਉਣਗੇ। ਦੱਸ ਦਈਏ ਕਿ ਹਾਲੇ ਇਸ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ।


ਕਮਿਸ਼ਨ ਵੱਲੋਂ ਇਸ ਦਾ ਅਧਿਕਾਰਤ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਤੇਲੰਗਾਨਾ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ। ਚੋਣ ਸੰਸਥਾ ਨੇ ਕਿਹਾ ਕਿ ਇਸ ਸਬੰਧ ਵਿਚ ਵੀਰਵਾਰ ਨੂੰ ਰਸਮੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਮਹੀਨੇ, ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ ਭਾਰਤ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 161 ਮਿਲੀਅਨ ਤੋਂ ਵੱਧ ਲੋਕ ਵੋਟ ਪਾਉਣ ਜਾ ਰਹੇ ਹਨ।


ਇਹ ਵੀ ਪੜ੍ਹੋ: ਮਨਕੀਰਤ ਔਲਖ ਨੇ ਪੰਜਾਬ ਪੁਲਿਸ ਦੀ ਰੱਜ ਕੇ ਕੀਤੀ ਤਾਰੀਫ, ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਕਹੀ ਇਹ ਗੱਲ


ਚੋਣ ਕਮਿਸ਼ਨ ਨੇ ਆਪਣੇ ਐਲਾਨ 'ਚ ਕਿਹਾ ਕਿ ਮਿਜ਼ੋਰਮ 'ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਛੱਤੀਸਗੜ੍ਹ, ਜਿਸ ਦੀ 90 ਮੈਂਬਰੀ ਵਿਧਾਨ ਸਭਾ ਹੈ, ਵਿੱਚ ਦੋ ਪੜਾਵਾਂ ਵਿੱਚ 7 ​​ਅਤੇ 17 ਨਵੰਬਰ ਨੂੰ ਚੋਣਾਂ ਹੋਣਗੀਆਂ। ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਕ੍ਰਮਵਾਰ 17 ਅਤੇ 30 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਰਾਜਸਥਾਨ ਵਿੱਚ ਪਹਿਲਾਂ 23 ਨਵੰਬਰ ਨੂੰ ਵੋਟਾਂ ਪੈਣੀਆਂ ਸਨ, ਹੁਣ 25 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਹ ਵੀ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਚੋਣਾਂ ਇੱਕ ਵਿਲੱਖਣ ਮਹੱਤਵ ਰੱਖਦੀਆਂ ਹਨ ਕਿਉਂਕਿ ਇਹ 2024 ਵਿੱਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਆਖਰੀ ਵਿਧਾਨ ਸਭਾ ਚੋਣਾਂ ਵਜੋਂ ਕੰਮ ਕਰਨਗੀਆਂ।


ਰਾਸ਼ਟਰੀ ਪ੍ਰਤੀਕ ਲੋਕਾਂ ਨੂੰ ਵੋਟਿੰਗ ਬਾਰੇ ਜਾਗਰੂਕ ਕਰਦੇ ਹਨ। ਉਨ੍ਹਾਂ ਦੀ ਕੋਸ਼ਿਸ਼ ਵੋਟ ਪ੍ਰਤੀਸ਼ਤ ਨੂੰ ਵਧਾਉਣ ਦੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਅਗਸਤ ਵਿੱਚ ਚੋਣ ਕਮਿਸ਼ਨ ਨੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਆਪਣਾ ਨੈਸ਼ਨਲ ਆਈਕਨ ਬਣਾਇਆ ਸੀ। ਦਰਅਸਲ ਭਾਰਤ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਧ ਤੋਂ ਵੱਧ ਲੋਕਾਂ ਨੂੰ ਵੋਟਿੰਗ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ। ਉਸ ਦਾ ਧਿਆਨ ਜ਼ਿਆਦਾਤਰ ਨੌਜਵਾਨਾਂ 'ਤੇ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਚੋਣ ਕਮਿਸ਼ਨ ਕਿਸੇ ਨੂੰ ਆਪਣਾ ਰਾਸ਼ਟਰੀ ਆਈਕਨ ਬਣਾਉਂਦਾ ਹੈ ਤਾਂ ਉਸ ਸੈਲੀਬ੍ਰਿਟੀ ਨੂੰ ਚੋਣ ਕਮਿਸ਼ਨ ਨਾਲ ਸਮਝੌਤਾ ਪੱਤਰ 'ਤੇ ਦਸਤਖਤ ਕਰਨੇ ਪੈਂਦੇ ਹਨ। ਇਹ ਮੈਮੋਰੰਡਮ ਅਗਲੇ ਤਿੰਨ ਸਾਲਾਂ ਲਈ ਹੈ। ਇਸ ਤੋਂ ਬਾਅਦ ਉਸ ਨੇ ਮਸ਼ਹੂਰ ਹਸਤੀਆਂ ਦੇ ਇਸ਼ਤਿਹਾਰਾਂ ਰਾਹੀਂ, ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਜਾਂ ਹੋਰ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੋਟ ਪਾਉਣ ਬਾਰੇ ਜਾਗਰੂਕ ਕਰਨਾ ਹੁੰਦਾ ਹੈ। 


ਇਹ ਵੀ ਪੜ੍ਹੋ: ‘ਊਪਰ ਵਾਲਾ ਸਿਰ ਦੇਖ ਕੇ ਸਰਦਾਰੀ ਦੇਤਾ ਹੈ’, ਸਲਮਾਨ ਖਾਨ ਨੇ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ 'ਤੇ ਅੰਗਦ ਲਈ ਲਿਖਿਆ ਖਾਸ ਸੰਦੇਸ਼