Randeep Hooda On Sikh: ਅਦਾਕਾਰ ਰਣਦੀਪ ਹੁੱਡਾ(Randeep Hooda) ਇਨ੍ਹੀੰ ਦਿਨੀਂ ‘ਕੈਟ’ ਨੂੰ ਲੈ ਕੇ ਚਰਚਾ ‘ਚ ਹਨ। ਇਸ ‘ਚ ਉਨ੍ਹਾਂ ਨੇ ਇੱਕ ਸਿੱਖ ਦਾ ਕਿਰਦਾਰ ਨਿਭਾਇਆ ਹੈ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਸਿੱਖ ਦੀ ਭੂਮਿਕਾ ਨਿਭਾ ਚੁੱਕੇ ਹਨ। ਹੁਣ ਉਨ੍ਹਾਂ ਨੇ ਸਿੱਖਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਇੱਕ ਵੀਡੀਓ ਬ੍ਰਿਟ ਏਸ਼ੀਆ ਟੀਵੀ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ।


ਇਸ ‘ਚ ਉਹ ਸਿੱਖਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਜੋਕਸ ਨੂੰ ਲੈ ਕੇ ਬੋਲਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵੀਡੀਓ ‘ਚ ਸਿੱਖਾਂ ਵੱਲੋਂ ਦੇਸ਼ ਦੇ ਲਈ ਕੀਤੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਇਸ ਵੀਡੀਓ ‘ਚ ਉਹ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਸਿੱਖਾਂ ਨੂੰ ਫ਼ਿਲਮਾਂ ‘ਚ ਬਤੌਰ ਕਾਮੇਡੀਅਨ ਹੀ ਪੇਸ਼ ਕੀਤਾ ਜਾਂਦਾ ਹੈ।









ਅਤੇ ਉਨ੍ਹਾਂ ‘ਤੇ ਜੋਕਸ ਬਣਾਏ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਫ਼ਿਲਮ ‘ਬੈਟਲ ਆਫ ਸਾਰਾਗੜ੍ਹੀ’ ਦੀ ਸ਼ੂਟਿੰਗ ਦੇ ਦੌਰਾਨ ਸਿੱਖੀ ਸਰੂਪ ਧਾਰਨ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖੀ ਅਤੇ ਸਿੱਖ ਧਰਮ ਨੂੰ ਬਹੁਤ ਨਜ਼ਦੀਕ ਤੋਂ ਜਾਣਿਆ।


ਰਣਦੀਪ ਹੁੱਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਸਿੱਖਾਂ ਦਾ ਕਿਰਦਾਰ ਨਿਭਾਇਆ ਹੈ ਤੇ ਉਨ੍ਹਾਂ ਦੇ ਕਿਰਦਾਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।