ਰਿਸ਼ੀ ਕਪੂਰ ਦਾ ਹਸਪਤਾਲ ‘ਚ ਹੋਇਆ ਦੇਹਾਂਤ
ਏਬੀਪੀ ਸਾਂਝਾ | 30 Apr 2020 09:55 AM (IST)
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਖਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਅਮਿਤਾਭ ਬੱਚਨ ਨੇ ਰਿਸ਼ੀ ਕਪੂਰ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ।
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਖਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਅਮਿਤਾਭ ਬੱਚਨ ਨੇ ਰਿਸ਼ੀ ਕਪੂਰ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਅਮਿਤਾਭ ਬੱਚਨ ਨੇ ਟਵੀਟ ਕਰਕੇ ਲਿਖਿਆ- ਉਹ ਚਲਾ ਗਿਆ। ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ। ਮੈਂ ਟੁੱਟ ਗਿਆ ਹਾਂ। ਕਪੂਰ ਪਰਿਵਾਰ ਤੋਂ ਰਣਧੀਰ ਕਪੂਰ ਨੇ ਰਿਸ਼ੀ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਰਿਸ਼ੀ ਕਪੂਰ ਨੂੰ ਬੁੱਧਵਾਰ ਨੂੰ ਉਨ੍ਹਾਂ ਦੇ ਪਰਿਵਾਰ ਵਲੋਂ ਐਚ ਐਨ ਰਿਲਾਇੰਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਸ ਦੇ ਭਰਾ ਰਣਧੀਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸਾਹ ਲੈਣ ‘ਚ ਮੁਸ਼ਕਲ ਆ ਰਹੀ ਸੀ।