Salman Khan Recovered From Dengue: ਹਾਲ ਹੀ ’ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖ਼ਬਰੀ ਸਾਹਮਣੇ ਆਈ ਹੈ। ਅਦਾਕਾਰ ਸਲਮਾਨ ਡੇਂਗੂ ਤੋਂ ਠੀਕ ਹੋ ਗਏ ਹਨ ਅਤੇ ਜਲਦ ਹੀ ਰਿਐਲਿਟੀ ਸ਼ੋਅ ‘ਬਿੱਗ ਬੌਸ 16’ ਦੀ ਸ਼ੂਟਿੰਗ ਦੁਬਾਰਾ ਸ਼ੁਰੂ ਕਰਨਗੇ। ਇਸ ਦੀ ਜਾਣਕਾਰੀ ਅਦਾਕਾਰ ਦੇ ਕਰੀਬੀ ਸੂਤਰ ਨੇ ਦਿੱਤੀ ਹੈ। 


ਸਲਮਾਨ ਖ਼ਾਨ ਸਾਲ 2010 ਤੋਂ ਰਿਐਲਿਟੀ ਸ਼ੋਅ ‘ਬਿੱਗ ਬੌਸ’ ਨੂੰ ਹੋਸਟ ਕਰ ਰਹੇ ਹਨ। ਉਨ੍ਹਾਂ ਨੂੰ ਪਿਛਲੇ ਹਫ਼ਤੇ ਡੇਂਗੂ ਹੋ ਗਿਆ ਸੀ ਅਤੇ ਇਸ ਲਈ ਉਹ ਸ਼ੋਅ ਦੇ ਐਪੀਸੋਡ ‘ਵੀਕੈਂਡ ਕਾ ਵਾਰ’ ਦੀ ਸ਼ੂਟਿੰਗ ਕਰਨ ਦੇ ਯੋਗ ਨਹੀਂ ਸੀ, ਪਰ ਹੁਣ ਸੂਤਰ ਨੇ ਦੱਸਿਆ ਕਿ ਉਹ ਠੀਕ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਅਦਾਕਾਰ ‘ਵੀਕੈਂਡ ਕਾ ਵਾਰ’ ਦੀ ਸ਼ੂਟਿੰਗ ਕਰਨਗੇ।









ਜ਼ਿਕਰਯੋਗ ਇਹ ਹੈ ਕਿ ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ ਹੈ।


ਰਿਪੋਰਟ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਡੇਂਗੂ ਹੋਣ ਦਾ ਪਤਾ ਲੱਗਾ ਤਾਂ ਸਲਮਾਨ ਦੀ ਸਿਹਤ ਨੂੰ ਦੇਖਦਿਆਂ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਸੀ। ਇਹੀ ਵਜ੍ਹਾ ਹੈ ਕਿ ਸਲਮਾਨ ਖ਼ਾਨ ‘ਵੀਕੈਂਡ ਕਾ ਵਾਰ’ ਵੀ ਹੋਸਟ ਨਹੀਂ ਕਰ ਪਾਏ ਸੀ।