Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੂੰ ਈਡੀ ਨੇ ਭੇਜਿਆ ਸੰਮਨ, ਜਾਣੋ ਕੀ ਹੈ ਮਾਮਲਾ
Bollywood Actress Rakul Preet Singh: ਰਕੁਲ ਪ੍ਰੀਤ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਡਰੱਗ ਤੇ ਮਨੀ ਲਾਂਡਰਿੰਗ ਮਾਮਲੇ ’ਚ ED ਨੇ ਸੰਮਨ ਭੇਜਿਆ ਹੈ। ਈ. ਡੀ. ਨੇ ਰਕੁਲ ਨੂੰ 19 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ
ED Summons Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਡਰੱਗ ਤੇ ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਮਨ ਭੇਜਿਆ ਹੈ। ਈ. ਡੀ. ਨੇ ਰਕੁਲ ਨੂੰ 19 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਰਕੁਲ ਪ੍ਰੀਤ ਤੋਂ ਬੀਤੀ 3 ਸਤੰਬਰ 2021 ਨੂੰ ਪੁੱਛਗਿੱਛ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਨੂੰ ਦੋ ਵੱਖ-ਵੱਖ ਮਾਮਲਿਆਂ ’ਚ ਸੰਮਨ ਭੇਜੇ ਗਏ ਹਨ। ਇਸ ਮਾਮਲੇ ’ਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਕੁਲ ਪ੍ਰੀਤ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਡਰੱਗਜ਼ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਕੀਤਾ ਹੈ।
View this post on Instagram
ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਹ ਵੀ ਦੱਸਿਆ ਹੈ ਕਿ ਏਜੰਸੀ ਨੇ ਇਸ ਮਾਮਲੇ 'ਚ ਤੇਲਗੂ ਫਿਲਮ ਇੰਡਸਟਰੀ ਦੇ ਹੋਰ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਅਦਾਕਾਰਾ ਨੂੰ ਤਲਬ ਕੀਤਾ ਗਿਆ ਹੈ। ਨਾਲ ਹੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਵਿਧਾਇਕ ਪਾਇਲਟ ਰੋਹਿਤ ਰੈੱਡੀ, ਜੋ ਹਾਲ ਹੀ ’ਚ ਘੋੜਸਵਾਰੀ ਦੇ ਮਾਮਲੇ ਵਿਧਾਇਕਾਂ ਦੀ ਖ਼ਰੀਦੋ ਫਰੋਖਤ ਮਾਮਲੇ ’ਚ ਸ਼ਿਕਾਇਤਕਰਤਾ ਸਨ, ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਦੱਸ ਦੇਈਏ ਕਿ ਇਹ ਕੇਸ 4 ਸਾਲ ਪੁਰਾਣੇ ਡਰੱਗਜ਼ ਮਾਮਲੇ ਦਾ ਹੈ। ਇਸ ਮਾਮਲੇ ’ਚ ਕਈ ਦੂਜੇ ਅਦਾਕਾਰਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਸਨ। ਤੇਲੰਗਾਨਾ ਆਬਕਾਰੀ ਵਿਭਾਗ ਨੇ ਸਾਲ 2017 ’ਚ 30 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਅਤੇ ਇਸ ਮਾਮਲੇ ’ਚ 12 ਮਾਮਲੇ ਦਰਜ ਕੀਤੇ ਸਨ। ਇਸ ਮਾਮਲੇ ’ਚ ਅਧਿਕਾਰੀਆਂ ਨੇ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੈ।