(Source: ECI/ABP News/ABP Majha)
Morbi Bridge Collapses: ਗੁਜਰਾਤ ਦੇ ਮੋਰਬੀ ਪੁਲ ਹਾਦਸੇ `ਤੇ ਬਾਲੀਵੁੱਡ ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ, ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਪੋਸਟਾਂ
Morbi Bridge Collapses: ਗੁਜਰਾਤ ਦੇ ਮੋਰਬੀ 'ਚ ਹੋਏ ਪੁਲ ਹਾਦਸੇ 'ਤੇ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਦਰਦਨਾਕ ਘਟਨਾ ਵਿੱਚ ਹੁਣ ਤੱਕ 140 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
Morbi Bridge Collapses on Bollywood Reaction: ਗੁਜਰਾਤ ਦੇ ਮੋਰਬੀ ਸ਼ਹਿਰ ਵਿੱਚ ਮਾਛੂ ਨਦੀ ਉੱਤੇ ਝੁਲਾ ਪੁਲ ਐਤਵਾਰ ਨੂੰ ਢਹਿ ਗਿਆ ਸੀ। ਇਸ ਦਰਦਨਾਕ ਹਾਦਸੇ 'ਚ 140 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਜ਼ਖਮੀ ਹੋਏ ਹਨ। ਫਿਲਹਾਲ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਅਨੁਪਮ ਖੇਰ ਅਤੇ ਵਿਵੇਕ ਅਗਨੀਹੋਤਰੀ ਨੇ ਟਵੀਟ ਕਰਕੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਅਨੁਪਮ ਖੇਰ ਨੇ ਮੋਰਬੀ ਪੁਲ ਦੇ ਡਿੱਗਣ 'ਤੇ ਦੁੱਖ ਪ੍ਰਗਟਾਇਆ
ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਨੇ ਇਸ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਲਈ ਡੂੰਘੇ ਦੁੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਮੋਰਬੀ ਵਿੱਚ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੀ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਾਂ। ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"
Deeply saddened by the tragedy of suspension bridge collapse in Morbi.
— Anupam Kher (@AnupamPKher) October 30, 2022
My Deepest condolences to all the families who have lost their loved ones in this tragedy and pray for the speedy recovery who are injured.🕉#morbi #gujarat
ਵਿਵੇਕ ਅਗਨੀਹੋਤਰੀ ਪੁਲ ਡਿੱਗਣ ਦੀ ਘਟਨਾ ਤੋਂ ਦੁਖੀ
ਇਸ ਦੇ ਨਾਲ ਹੀ 'ਕਸ਼ਮੀਰ ਫਾਈਲਜ਼' ਦੇ ਨਿਰਦੇਸ਼ਕ ਨੇ ਕਿਹਾ, "ਮੋਰਬੀ ਪੁਲ ਦੇ ਢਹਿ ਜਾਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਪ੍ਰਾਰਥਨਾਵਾਂ ਸਾਰੇ ਪੀੜਤ ਪਰਿਵਾਰਾਂ ਲਈ ਹਨ। ਸਾਰੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਜ਼ਰੂਰੀ ਹੈ। ਇਹ ਸ਼ਹਿਰੀ ਨਕਸਲੀਆਂ ਵੱਲੋਂ ਭੰਨਤੋੜ ਕੀਤੀ ਜਾ ਰਹੀ ਹੈ ਕਿਉਂਕਿ ਉਹ ਕਿਸੇ ਵੀ ਹੱਦ ਤੱਕ ਜਾਣ ਦੇ ਸਮਰੱਥ ਹਨ।"
ਹਾਦਸੇ ਲਈ ਕੌਣ ਜ਼ਿੰਮੇਵਾਰ?
ਪੁਲ ਹਾਦਸੇ 'ਚ ਹੁਣ ਤੱਕ 141 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਈ ਲੋਕ ਲਾਪਤਾ ਵੀ ਦੱਸੇ ਜਾ ਰਹੇ ਹਨ। ਇਸ ਸਭ ਦੇ ਵਿਚਕਾਰ ਇੱਕ ਹੀ ਸਵਾਲ ਉੱਠ ਰਿਹਾ ਹੈ ਕਿ ਇਹ ਪੁਲ ਕਿਵੇਂ ਡਿੱਗਿਆ ਅਤੇ ਇਸ ਦਾ ਜ਼ਿੰਮੇਵਾਰ ਕੌਣ ਹੈ। ਦੱਸ ਦੇਈਏ ਕਿ ਓਰੇਵਾ ਨਾਮ ਦੇ ਇੱਕ ਨਿੱਜੀ ਟਰੱਸਟ ਨੇ ਸਰਕਾਰ ਤੋਂ ਟੈਂਡਰ ਮਿਲਣ ਤੋਂ ਬਾਅਦ ਪੁਲ ਦੇ ਨਵੀਨੀਕਰਨ ਦਾ ਕੰਮ ਕੀਤਾ ਸੀ। ਸੱਤ ਮਹੀਨਿਆਂ ਤੋਂ ਮੁਰੰਮਤ ਲਈ ਬੰਦ ਪਏ ਇਸ ਪੁਲ ਨੂੰ 26 ਅਕਤੂਬਰ ਨੂੰ ਬਿਨਾਂ ਕਿਸੇ ਮਨਜ਼ੂਰੀ ਦੇ ਖੋਲ੍ਹ ਦਿੱਤਾ ਗਿਆ ਸੀ। ਚਾਰ ਦਿਨਾਂ ਬਾਅਦ ਇਹ ਪੁਲ ਢਹਿ ਗਿਆ ਅਤੇ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਗਿਆ।