ਨਵੀਂ ਦਿੱਲੀ: ਬਾਲੀਵੁੱਡ ਦੇ ਸੁਪਰਸਟਾਰ ਅਮਿਤਾਭ ਬੱਚਨ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 77 ਸਾਲਾ ਅਮਿਤਾਭ ਬੱਚਨ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਅਮਿਤਾਭ ਬੱਚਨ ਨੇ ਆਪਣੇ ਟਵੀਟ ਵਿੱਚ ਲਿਖਿਆ।


ਅਮਿਤਾਭ ਦੀ ਕੋਰੋਨਾ ਦੀ ਰਿਪੋਰਟ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪੂਰਾ ਬਾਲੀਵੁੱਡ ਜਗਤ ਉਨ੍ਹਾਂ ਦੀ ਸਿਹਤਯਾਬੀ ਲਈ ਦੁਆ ਕਰ ਰਿਹਾ ਹੈ।

ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਤੋਂ ਲੈ ਕੇ ਬਾਲੀਵੁੱਡ ਅਤੇ ਰਾਜਨੀਤਿਕ ਜਗਤ ਤੱਕ ਹਰ ਕੋਈ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹੈ।ਬਾਲੀਵੁੱਡ ਅਭਿਨੇਤਾ ਪਰੇਸ਼ ਰਾਵਲ ਨੇ ਟਵੀਟ ਕਰਕੇ ਅਮਿਤਾਭ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।