Pulkit Samrat: 'ਫੁਕਰੇ' ਫੇਮ ਐਕਟਰ ਪੁਲਿਕਤ ਸਮਰਾਟ ਨੇ ਪ੍ਰੇਮਿਕਾ ਨਾਲ ਕੀਤੀ ਮੰਗਣੀ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
Pulkit-Kriti Engaged: ਬਾਲੀਵੁੱਡ ਅਦਾਕਾਰ ਪੁਲਕਿਤ ਸਮਰਾਟ ਅਤੇ ਕ੍ਰਿਤੀ ਖਰਬੰਦਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਹੁਣ ਉਨ੍ਹਾਂ ਨੇ ਆਪਣੇ ਰਿਸ਼ਤੇ ਨੂੰ ਇੱਕ ਕਦਮ ਹੋਰ ਅੱਗੇ ਵਧਾ ਲਿਆ ਹੈ।
Pulkit Samrat Kirti Kharbanda Engagement: ਪੁਲਕਿਤ ਅਤੇ ਕ੍ਰਿਤੀ ਦੀ ਮੰਗਣੀ ਹੋ ਚੁੱਕੀ ਹੈ। ਉਨ੍ਹਾਂ ਦੀ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਵਾਇਰਲ ਫੋਟੋਆਂ ਵਿੱਚ ਕ੍ਰਿਤੀ ਅਤੇ ਪੁਲਕਿਤ ਨੇ ਇੱਕ ਦੂਜੇ ਦਾ ਹੱਥ ਫੜਿਆ ਹੋਇਆ ਹੈ ਅਤੇ ਦੋਵਾਂ ਦੀਆਂ ਉਂਗਲਾਂ ਵਿੱਚ ਅੰਗੂਠੀਆਂ ਨਜ਼ਰ ਆ ਰਹੀਆਂ ਹਨ।
ਤਸਵੀਰਾਂ 'ਚ ਪੁਲਕਿਤ ਅਤੇ ਕ੍ਰਿਤੀ ਪਰਿਵਾਰ ਅਤੇ ਦੋਸਤਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਆਪਣੇ ਲੁੱਕ ਦੀ ਗੱਲ ਕਰੀਏ ਤਾਂ ਕ੍ਰਿਤੀ ਨੇ ਨੀਲੇ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਕਿਊਟ ਲੱਗ ਰਹੀ ਹੈ।
ਪੁਲਕਿਤ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਫੇਦ ਰੰਗ ਦਾ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਹੈ। ਇਹ ਤਸਵੀਰਾਂ ਉਸ ਦੇ ਇਕ ਦੋਸਤ ਨੇ ਸ਼ੇਅਰ ਕੀਤੀਆਂ ਹਨ। ਫੋਟੋਆਂ 'ਤੇ ਲੋਕ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੁਲਕਿਤ ਅਤੇ ਕ੍ਰਿਤੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਜੋੜੇ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਸੀ। ਦੋਵਾਂ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਦਿੱਤਾ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਪੁਲਕਿਤ ਨੂੰ ਹਾਲ ਹੀ 'ਚ ਰਿਲੀਜ਼ ਹੋਈ ਫੁਕਰੇ 3 'ਚ ਦੇਖਿਆ ਗਿਆ ਸੀ। ਕ੍ਰਿਤੀ ਜਲਦ ਹੀ ਰਿਸਕੀ ਰੋਮੀਓ 'ਚ ਨਜ਼ਰ ਆਵੇਗੀ। ਕ੍ਰਿਲੀ ਖਰਬੰਦਾ ਫਿਲਮ 'ਸ਼ਾਦੀ ਮੇਂ ਜ਼ਰੂਰ ਆਨਾ' ਤੋਂ ਸਟਾਰ ਬਣੀ ਸੀ। ਇਸ ਫਿਲਮ 'ਚ ਉਹ ਰਾਜਕੁਮਾਰ ਰਾਓ ਨਾਲ ਨਜ਼ਰ ਆਈ ਸੀ। ਜਦਕਿ ਪੁਲਕਿਤ ਸਮਰਾਟ 'ਫੁਕਰੇ' ਸੀਰੀਜ਼ 'ਚ ਹਨੀ ਦੀ ਭੂਮਿਕਾ ਨਿਭਾ ਕੇ ਲਾਈਮਲਾਈਟ 'ਚ ਆਇਆ ਸੀ।
ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਤਾਨੀਆ ਨੇ ਸ਼ਾਹੀ ਅੰਦਾਜ਼ ਨਾਲ ਜਿੱਤਿਆ ਦਿਲ, ਦਿਲਕਸ਼ ਅਦਾਵਾਂ 'ਤੇ ਫੈਨਜ਼ ਨੇ ਲੁਟਾਇਆ ਪਿਆਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।