Neha Kakkar: ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਹੋ ਰਿਹਾ ਵਾਇਰਲ
Neha Kakkar Video: ਨੇਹਾ ਕੱਕੜ ਨੇ ਹਾਲ ਹੀ 'ਚ ਆਪਣੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਨੇਹਾ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
Neha Kakkar Tribute To Sidhu Moose Wala: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ 2 ਸਾਲ ਪੂਰੇ ਹੋ ਜਾਣਗੇ। ਉਸ ਦੀ ਮੌਤ ਤੋਂ ਬਾਅਦ ਅੱਜ ਵੀ ਉਸ ਦਾ ਨਾਮ ਸੁਰਖੀਆਂ 'ਚ ਛਾਇਆ ਰਹਿੰਦਾ ਹੈ। ਇਹੀ ਨਹੀਂ ਪੰਜਾਬੀ ਇੰਡਸਟਰੀ ਤੋਂ ਲੈਕੇ ਬਾਲੀਵੁੱਡ ਦੇ ਕਲਾਕਾਰ ਵੀ ਉਸ ਨੂੰ ਸ਼ਰਧਾਜਲੀ ਦੇ ਚੁੱਕੇ ਹਨ। ਜਿਸ ਵਿੱਚ ਨੇਹਾ ਕੱਕੜ ਦਾ ਨਾਮ ਵੀ ਸ਼ਾਮਲ ਹੈ।
ਨੇਹਾ ਕੱਕੜ ਨੇ ਹਾਲ ਹੀ 'ਚ ਆਪਣੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਨੇਹਾ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਨੇਹਾ ਦੇ ਪਿੱਛੇ ਬੈਕਗਰਾਊਂਡ 'ਚ ਵੱਡੀ ਸਕ੍ਰੀਨ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਨਜ਼ਰ ਆ ਰਹੀ ਹੈ। ਜਿਵੇਂ ਹੀ ਮੂਸੇਵਾਲਾ ਦੀ ਤਸਵੀਰ ਆਉਂਦੀ ਹੈ, ਤਾਂ ਲਾਈਵ ਦੇਖ ਰਹੇ ਦਰਸ਼ਕ ਚੀਕਾਂ ਮਾਰਨ ਲੱਗ ਪੈਂਦੇ ਹਨ। ਇਸ ਤੋਂ ਬਾਅਦ ਨੇਹਾ ਗੀਤ ਗਾਉਂਦੀ ਹੈ। ਇਹ ਵੀਡੀਓ 5 ਮਈ 2024 ਦੀ ਹੈ। ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਦੋ ਸਾਲ ਉਸ ਦਾ ਛੋਟਾ ਭਰਾ ਸ਼ੁਭਦੀਪ ਚੁਨੀਆ 'ਚ ਆਇਆ। ਦੂਜੇ ਪਾਸੇ ਮੂਸੇਵਾਲਾ ਦੇ ਮਾਪੇ ਹਾਲੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ॥ ਨੇਹਾ ਕੱਕੜ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦੇ ਐਲਬਮਾਂ ਦਿੱਤੀਆਂ ਹਨ। ਉਸ ਨੇ ਸਾਲ 2018 'ਚ ਰੋਹਨਪ੍ਰੀਤ ਸਿੰਘ ਨਾਲ ਵਿਆਹ ਕੀਤਾ ਸੀ।
ਇਹ ਵੀ ਪੜ੍ਹੋ: ਨਾਬਾਲਗ ਨਾਲ ਅਸ਼ਲੀਲ ਹਰਕਤ ਕਰਦਾ ਫੜਿਆ ਗਿਆ ਫਿਲਮ ਨਿਰਮਾਤਾ, ਯੂਟਿਊਬਰਾਂ ਨੇ ਲਾਈ ਕਲਾਸ, ਵੀਡੀਓ ਵਾਇਰਲ