Death: ਸਿਨੇਮਾ ਜਗਤ ਨੂੰ ਵੱਡਾ ਝਟਕਾ, ਹੁਣ ਇਸ ਮਸ਼ਹੂਰ ਹਸਤੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ
South Superstar: ਸਾਊਥ ਸੁਪਰਸਟਾਰ ਚਿਰੰਜੀਵੀ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੈਗਾਸਟਾਰ ਦੇ ਸਾਬਕਾ ਜਵਾਈ ਅਤੇ ਸ਼੍ਰੀਜਾ ਕੋਨੀਡੇਲਾ ਦੇ ਪਹਿਲੇ ਪਤੀ ਸਿਰੀਸ਼ ਭਾਰਦਵਾਜ

South Superstar: ਸਾਊਥ ਸੁਪਰਸਟਾਰ ਚਿਰੰਜੀਵੀ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੈਗਾਸਟਾਰ ਦੇ ਸਾਬਕਾ ਜਵਾਈ ਅਤੇ ਸ਼੍ਰੀਜਾ ਕੋਨੀਡੇਲਾ ਦੇ ਪਹਿਲੇ ਪਤੀ ਸਿਰੀਸ਼ ਭਾਰਦਵਾਜ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਜਾਣਕਾਰੀ ਮੁਤਾਬਕ ਸਿਰੀਸ਼ ਦੀ 39 ਸਾਲ ਦੀ ਉਮਰ 'ਚ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਅਦਾਕਾਰਾ ਸ਼੍ਰੀ ਰੈੱਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤੀ ਹੈ।
ਸ਼੍ਰੀ ਰੈੱਡੀ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਿਰੀਸ਼ ਅਤੇ ਸ਼੍ਰੀਜਾ ਦੀ ਪੁਰਾਣੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ - 'ਸਰੀਸ਼ ਭਾਰਦਵਾਜ ਨਹੀਂ ਰਹੇ... ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਮੀਡੀਆ ਰਿਪੋਰਟਾਂ ਮੁਤਾਬਕ ਸਿਰੀਸ਼ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਫੇਫੜਿਆਂ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
Rest in peace sirish pic.twitter.com/nins1IqxNt
— Sri Reddy (@SriReddyTalks) June 19, 2024
ਰਿਪੋਰਟ ਮੁਤਾਬਕ ਚਿਰੰਜੀਵੀ ਦੀ ਬੇਟੀ ਅਤੇ ਰਾਮ ਚਰਨ ਦੀ ਭੈਣ ਸ਼੍ਰੀਜਾ ਕੋਨੀਡੇਲਾ ਨੇ 2007 'ਚ ਸਿਰੀਸ਼ ਨਾਲ ਵਿਆਹ ਕੀਤਾ ਸੀ। ਦੋਹਾਂ ਨੇ ਆਪਣੇ ਪਰਿਵਾਰਾਂ ਦੇ ਖਿਲਾਫ ਜਾ ਕੇ ਆਰੀਆ ਸਮਾਜ ਵਿਚ ਵਿਆਹ ਕਰਵਾ ਲਿਆ ਅਤੇ ਬਾਅਦ ਵਿਚ ਇਕ ਬੇਟੀ ਦਾ ਸੁਆਗਤ ਕੀਤਾ। ਹਾਲਾਂਕਿ, ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਵਿਆਹ ਦੇ 7 ਸਾਲ ਬਾਅਦ ਉਹ ਵੱਖ ਹੋ ਗਏ। ਸ਼੍ਰੀਜਾ ਨੇ ਸਿਰੀਸ਼ 'ਤੇ ਦਾਜ ਲਈ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਸੀ। ਇੱਕ ਦੂਜੇ ਤੋਂ ਤਲਾਕ ਲੈਣ ਤੋਂ ਬਾਅਦ ਦੋਹਾਂ ਨੇ ਦੂਜਾ ਵਿਆਹ ਕਰਵਾ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















