Salman Khan Meet Aaradhya Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆ ਹੋਈਆਂ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ 'ਤੇ ਕਦੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਸ ਦੌਰਾਨ ਸਲਮਾਨ ਅਤੇ ਆਰਾਧਿਆ ਦੀ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਵੀਡੀਓ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਆਖਿਰ ਵਾਇਰਲ ਹੋ ਰਹੀਆ ਤਸਵੀਰਾਂ ਦੀ ਅਸਲ ਸੱਚਾਈ ਕੀ ਹੈ, ਤੁਸੀ ਵੀ ਜਾਣੋ।
ਸਲਮਾਨ ਨਾਲ ਆਰਾਧਿਆ ਦੀਆਂ ਤਸਵੀਰਾਂ ਵਾਇਰਲ...
ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੇ ਤਲਾਕ ਦੀਆਂ ਖ਼ਬਰਾਂ ਸੁਰਖੀਆਂ ਵਿੱਚ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ 'ਤੇ ਕਦੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਅਨੰਤ ਅੰਬਾਨੀ ਦੇ ਵਿਆਹ 'ਚ ਜੋੜੇ ਦੇ ਤਲਾਕ ਦੀ ਖਬਰ ਸਾਹਮਣੇ ਆਈ ਸੀ। ਅਭਿਸ਼ੇਕ ਅਤੇ ਐਸ਼ਵਰਿਆ ਲੰਬੇ ਸਮੇਂ ਤੋਂ ਇਕੱਠੇ ਨਜ਼ਰ ਨਹੀਂ ਆਏ ਹਨ। ਐਸ਼ਵਰਿਆ ਆਪਣੀ ਬੇਟੀ ਆਰਾਧਿਆ ਨਾਲ ਹਰ ਇਵੈਂਟ 'ਚ ਨਜ਼ਰ ਆਉਂਦੀ ਹੈ। ਇਸ ਵਿਚਾਲੇ ਆਰਾਧਿਆ ਬੱਚਨ ਅਤੇ ਸਲਮਾਨ ਖਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵਾਂ ਨੂੰ ਇਕੱਠੇ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹੋਏ।
ਨਿਖਤ ਜ਼ਰੀਨ ਤੋਂ ਬਦਲਿਆ ਗਿਆ ਆਰਾਧਿਆ ਦਾ ਚਿਹਰਾ
ਦਰਅਸਲ, ਵਾਇਰਲ ਫੋਟੋ ਵਿੱਚ ਨਿਖਤ ਜ਼ਰੀਨ ਦਾ ਚਿਹਰਾ ਆਰਾਧਿਆ ਨਾਲ ਬਦਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਐਸ਼ਵਰਿਆ ਅਤੇ ਆਰਾਧਿਆ ਨਾਲ ਸਲਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਚੁੱਕੀਆਂ ਹਨ। ਸਲਮਾਨ ਖਾਨ ਅਤੇ ਆਰਾਧਿਆ ਦੀਆਂ ਇਹ ਮੋਰਫਡ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਐਡਿਟ ਕੀਤਾ ਗਿਆ ਹੈ। ਇਨ੍ਹਾਂ ਤਸਵੀਰਾਂ ਨੂੰ ਮੁੱਕੇਬਾਜ਼ ਨਿਖਤ ਜ਼ਰੀਨ ਦੀਆਂ ਤਸਵੀਰਾਂ ਨਾਲ ਬਦਲਿਆ ਗਿਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।