ਨਵੀਂ ਦਿੱਲੀ: ਅਦਾਕਾਰਾ ਕੰਗਨਾ ਰਣੌਤ ਸਿੱਖ ਭਾਈਚਾਰੇ ਖਿਲਾਫ ਵਿਵਾਦਿਤ ਟਿੱਪਣੀ ਕਰ ਕੇ ਮੁੜ ਕਸੂਤੀ ਘਿਰ ਗਈ ਹੈ। ਕੰਗਨਾ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਅੱਜ ਭਾਵੇ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਇਕ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਦਰੜ ਦਿੱਤਾ ਸੀ। ਕੰਗਨਾ ਦੇ ਇਸ ਬਿਆਨ ਮਗਰੋਂ ਸੋਸ਼ਲ ਮੀਡੀਆ ਉੱਪਰ ਉਸ ਦੀ ਖੂਬ ਅਲੋਚਨਾ ਹੋ ਰਹੀ ਹੈ।
ਉਧਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਨਾ ਰਣੌਤ ਖ਼ਿਲਾਫ਼ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤੀ ਹੈ। ਡੀਐਸਜੀਐਮਸੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਵੱਲੋਂ ਸਿੱਖਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਦੀ ਨਿੰਦਾ ਕੀਤੀ ਤੇ ਸਰਕਾਰ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਟਵੀਟ ਕੀਤਾ, ‘ਉਸ ਨੂੰ ਪਾਗਲਖਾਨੇ ਜਾਂ ਜੇਲ੍ਹ ’ਚ ਹੋਣਾ ਚਾਹੀਦਾ ਹੈ। ਅਸੀਂ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਨਫਰਤੀ ਸਮੱਗਰੀ ਲਈ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।’
ਇਸ ਨਾਲ ਹੀ ਇੰਡੀਅਨ ਯੂਥ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਦੇਸ਼ ਵਿਰੋਧੀ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਹੈ। ਯੂਥ ਕਾਂਗਰਸ ਦੇ ਕੌਮੀ ਸਕੱਤਰ ਅਮਰੀਕ ਰੰਜਨ ਪਾਂਡੇ ਤੇ ਜਥੇਬੰਦੀ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਸਟਰ ਅੰਬੁਜ ਦੀਕਸ਼ਿਤ ਨੇ ਸੰਸਦੀ ਸਟ੍ਰੀਟ ਥਾਣੇ ’ਚ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਦੱਸ ਦਈਏ ਕਿ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇੰਦਰਾ ਗਾਂਧੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਖਾਲਿਸਤਾਨੀ ਅੱਤਵਾਦੀ ਅੱਜ ਭਾਵੇ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ। ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ #ਐਮਰਜੈਂਸੀ।’
ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਲਿਖਿਆ, ‘ਜੇਕਰ ਧਰਮ ਬੁਰਾਈ ’ਤੇ ਜਿੱਤ ਹਾਸਲ ਕਰਦਾ ਹੈ ਤਾਂ ਉਹ ਉਸ ਨੂੰ ਬੇਅਸਰ ਕਰ ਦਿੰਦਾ ਹੈ ਪਰ ਜਦੋਂ ਬੁਰਾਈ ਧਰਮ ’ਤੇ ਜਿੱਤ ਹਾਸਲ ਕਰਦੀ ਹੈ ਤਾਂ ਉਹ ਵੀ ਬੁਰਾਈ ਬਣ ਜਾਂਦੀ ਹੈ। ਗਲਤ ਦਾ ਸਾਥ ਦੇਣਾ ਤੁਹਾਨੂੰ ਵੀ ਗਲਤ ਬਣਾ ਦਿੰਦਾ ਹੈ।’
ਸਿੱਖ ਭਾਈਚਾਰੇ ਖਿਲਾਫ ਬੋਲਣ ਮਗਰੋਂ ਕੰਗਨਾ ਰਣੌਤ ਖਿਲਾਫ ਐਕਸ਼ਨ, ਸੋਸ਼ਲ ਮੀਡੀਆ 'ਤੇ ਹੋ ਰਹੀ ਆਲੋਚਨਾ
abp sanjha
Updated at:
21 Nov 2021 09:29 AM (IST)
Edited By: ravneetk
ਡੀਐਸਜੀਐਮਸੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਵੱਲੋਂ ਸਿੱਖਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਦੀ ਨਿੰਦਾ ਕੀਤੀ ਤੇ ਸਰਕਾਰ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ
ਕੰਗਨਾ ਰਣੌਤ
NEXT
PREV
Published at:
21 Nov 2021 09:29 AM (IST)
- - - - - - - - - Advertisement - - - - - - - - -