ਪੜਚੋਲ ਕਰੋ

Tejas Teaser: ਦੇਸ਼ ਦੀ ਸੇਵਾ ਕਰਦੀ ਨਜ਼ਰ ਆਵੇਗੀ ਕੰਗਨਾ ਰਣੌਤ, ਏਅਰਫੋਰਸ ਦੀ ਪਾਇਲਟ ਬਣ ਫਿਲਮ ਤੇਜਸ 'ਚ ਦਿਖਾਏਗੀ ਕਮਾਲ

Tejas Teaser Release Date: ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਭਿਨੇਤਰੀ ਕੰਗਨਾ ਰਣੌਤ ਨੇ 2006 'ਚ ਆਈ ਫਿਲਮ 'ਗੈਂਗਸਟਰ' ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਦੋਂ ਤੋਂ ਹੀ ਕੰਗਨਾ ਆਪਣੀ

Tejas Teaser Release Date: ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਭਿਨੇਤਰੀ ਕੰਗਨਾ ਰਣੌਤ ਨੇ 2006 'ਚ ਆਈ ਫਿਲਮ 'ਗੈਂਗਸਟਰ' ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਦੋਂ ਤੋਂ ਹੀ ਕੰਗਨਾ ਆਪਣੀ ਦਮਦਾਰ ਅਦਾਕਾਰੀ ਨਾਲ ਫਿਲਮ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਹਾਲ ਹੀ 'ਚ 36 ਸਾਲਾ ਅਦਾਕਾਰਾ ਦੀ ਫਿਲਮ ਚੰਦਰਮੁਖੀ 2 ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਫਿਲਮ 'ਚ ਕੰਗਨਾ ਦੀ ਸ਼ਾਨਦਾਰ ਐਕਟਿੰਗ ਦੀ ਕਾਫੀ ਤਾਰੀਫ ਹੋ ਰਹੀ ਹੈ। ਹੁਣ ਅਦਾਕਾਰਾ ਆਪਣੀ ਆਉਣ ਵਾਲੀ ਫਿਲਮ 'ਤੇਜਸ' ਨੂੰ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ 'ਚ ਕੰਗਨਾ ਰਣੌਤ ਪਹਿਲੀ ਵਾਰ ਏਅਰ ਫੋਰਸ ਪਾਇਲਟ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਸ ਸਭ ਦੇ ਵਿਚਕਾਰ ਹੁਣ 'ਤੇਜਸ' ਦੇ ਟੀਜ਼ਰ ਦੀ ਰਿਲੀਜ਼ ਡੇਟ ਆ ਗਈ ਹੈ।

ਕੰਗਨਾ ਰਣੌਤ ਸਟਾਰਰ ਫਿਲਮ 'ਤੇਜਸ' ਦਾ ਟੀਜ਼ਰ ਕਦੋਂ ਰਿਲੀਜ਼ ਹੋਵੇਗਾ?

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਤੇਜਸ' ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਆਪਣੇ ਦਿਲਚਸਪ ਫਸਟ ਲੁੱਕ ਨਾਲ ਪ੍ਰਸ਼ੰਸਾ ਹਾਸਿਲ ਕਰਨ ਤੋਂ ਬਾਅਦ, ਨਿਰਮਾਤਾ ਕਥਿਤ ਤੌਰ 'ਤੇ ਆਉਣ ਵਾਲੀ ਰਾਸ਼ਟਰੀ ਛੁੱਟੀ 'ਤੇ ਇਸਦਾ ਪਹਿਲਾ ਟੀਜ਼ਰ ਰਿਲੀਜ਼ ਕਰਨਗੇ। ਇਹ ਫਿਲਮ 20 ਅਕਤੂਬਰ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਣ ਵਾਲੀ ਹੈ ਅਤੇ ਕਥਿਤ ਤੌਰ 'ਤੇ ਨਿਰਮਾਤਾ ਇਸ ਦਾ ਪਹਿਲਾ ਟੀਜ਼ਰ 2 ਅਕਤੂਬਰ ਨੂੰ ਗਾਂਧੀ ਜਯੰਤੀ ਦੇ ਮੌਕੇ 'ਤੇ ਰਿਲੀਜ਼ ਕਰਨਗੇ। ਪ੍ਰੋਡਕਸ਼ਨ ਨਾਲ ਜੁੜੇ ਇੱਕ ਸੂਤਰ ਮੁਤਾਬਕ ਤੇਜਸ ਦਾ ਪਹਿਲਾ ਐਸੇਟ ਟੀਜ਼ਰ 2 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ।

View this post on Instagram
 
A post shared by Kangana Ranaut (@kanganaranaut)

'ਤੇਜਸ' ਪਹਿਲੀ ਹਵਾਈ ਐਕਸ਼ਨ ਫਿਲਮ

ਸਰਵੇਸ਼ ਮੇਵਾੜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ, 'ਤੇਜਸ' ਵਿੱਚ ਮੁੱਖ ਭੂਮਿਕਾ ਵਿੱਚ ਕੰਗਨਾ ਰਣੌਤ ਹੈ। ਇਹ ਪਹਿਲੀ ਹਵਾਈ ਐਕਸ਼ਨ ਫਿਲਮ ਹੈ, ਜੋ ਏਅਰਫੋਰਸ ਅਫਸਰ ਤੇਜਸ ਗਿੱਲ ਦੀ ਕਹਾਣੀ ਦੱਸੇਗੀ ਅਤੇ ਇਹ ਵੀ ਦਿਖਾਏਗੀ ਕਿ ਕਿਵੇਂ ਸਾਡੇ ਏਅਰ ਫੋਰਸ ਪਾਇਲਟ ਰਸਤੇ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਾਡੇ ਦੇਸ਼ ਦੀ ਰੱਖਿਆ ਲਈ ਅਣਥੱਕ ਕੰਮ ਕਰਦੇ ਹਨ। 'ਤੇਜਸ' 'ਚ ਕੰਗਨਾ ਰਣੌਤ ਤੋਂ ਇਲਾਵਾ ਅੰਸ਼ੁਲ ਚੌਹਾਨ, ਵਰੁਣ ਮਿੱਤਰਾ, ਵੀਨਾ ਨਾਇਰ ਸਮੇਤ ਕਈ ਕਲਾਕਾਰਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫਿਲਹਾਲ ਕੰਗਨਾ ਦੀ ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget