Swara Bhasker Threat Letter: ਅਦਾਕਾਰਾ ਸਵਰਾ ਭਾਸਕਰ ਨੂੰ ਮਿਲਿਆ ਧਮਕੀ ਭਰਿਆ ਪੱਤਰ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
Swara Bhasker threat letter: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Swara Bhasker) ਨੂੰ ਚਿੱਠੀ 'ਚ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Swara Bhasker threat letter: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Swara Bhasker) ਨੂੰ ਚਿੱਠੀ 'ਚ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੱਤਰ ਅਦਾਕਾਰਾ ਦੇ ਵਰਸੋਵਾ ਸਥਿਤ ਰਿਹਾਇਸ਼ 'ਤੇ ਭੇਜਿਆ ਗਿਆ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਪੱਤਰ ਮਿਲਣ ਤੋਂ ਬਾਅਦ ਸਵਰਾ ਭਾਸਕਰ ਨੇ ਦੋ ਦਿਨ ਪਹਿਲਾਂ ਵਰਸੋਵਾ ਪੁਲਸ ਸਟੇਸ਼ਨ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।
ਉਨ੍ਹਾਂ ਕਿਹਾ, "ਸ਼ਿਕਾਇਤ ਦੇ ਆਧਾਰ 'ਤੇ, ਅਸੀਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ non-cognizable ਅਪਰਾਧ ਦਰਜ ਕੀਤਾ ਹੈ।" ਅਧਿਕਾਰੀ ਨੇ ਦੱਸਿਆ ਕਿ ਜਾਂਚ ਜਾਰੀ ਹੈ। ਹਿੰਦੀ ਵਿੱਚ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਨੌਜਵਾਨ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ।
ਮੁੰਬਈ ਦੇ ਸਾਬਕਾ ਮੇਅਰ ਨੂੰ ਵੀ ਮਿਲਿਆ ਧਮਕੀ ਭਰਿਆ ਪੱਤਰ
ਇਸੇ ਦੌਰਾਨ ਮੁੰਬਈ ਦੀ ਸਾਬਕਾ ਮੇਅਰ ਕਿਸ਼ੋਰੀ ਪੇਡਨੇਕਰ ਨੇ ਬੁੱਧਵਾਰ ਨੂੰ ਕਿਹਾ ਕਿ ਉਹਨਾਂ ਨੂੰ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸ਼ਿਵ ਸੈਨਾ ਨੇਤਾ ਨੇ ਕਿਹਾ ਕਿ ਲੋਅਰ ਪਰੇਲ ਦੇ ਪਤੇ 'ਤੇ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਨੇ ਬਾਈਖਲਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਉਹਨਾਂ ਨੇ ਕਿਹਾ ਕਿ ਪੱਤਰ ਨਫ਼ਰਤ ਭਰੇ ਭਾਸ਼ਣ ਨਾਲ ਭਰਿਆ ਹੋਇਆ ਸੀ ਅਤੇ ਉਹਨਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ "ਨਵੀਂ ਸਰਕਾਰ" ਦੇ ਸੱਤਾ ਵਿੱਚ ਆਉਣ 'ਤੇ ਉਹਨਾਂ ਨੂੰ ਉਸਦੇ ਪੁੱਤਰ ਅਤੇ ਪਤੀ ਸਮੇਤ ਮੌਤ ਦੇ ਘਾਟ ਉਤਾਰ ਦਿੱਤਾ ਜਾਵੇਗਾ। ਪੇਡਨੇਕਰ ਨੇ ਕਿਹਾ ਕਿ ਭੇਜਣ ਵਾਲੇ ਨੇ ਆਪਣੀ ਪਛਾਣ ਉਰਨ ਦੇ ਵਿਜੇਂਦਰ ਮਹਾਤਰੇ ਵਜੋਂ ਕੀਤੀ ਹੈ ਅਤੇ ਉਹਨਾਂ ਨੂੰ ਦਸੰਬਰ 2021 ਵਿੱਚ ਇਸੇ ਨਾਮ ਨਾਲ ਭੇਜਿਆ ਗਿਆ ਧਮਕੀ ਪੱਤਰ ਮਿਲਿਆ ਸੀ।