ਪੜਚੋਲ ਕਰੋ
Advertisement
ਕੋਰੋਨਾ ਨੂੰ ਮਾਤ ਦੇ ਐਸ਼ਵਰਿਆ ਤੇ ਆਰਾਧਿਆ ਪਹੁੰਚੀਆਂ ਘਰ
ਬਾਲੀਵੁੱਡ ਐਕਟਰਸ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਅੱਠ ਸਾਲ ਦੀ ਬੇਟੀ ਆਰਾਧਿਆ ਨੇ ਕੋਰੋਨਾ ਨੂੰ ਇਲਾਜ ਤੋਂ ਬਾਅਦ ਮਾਤ ਦੇ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਮੁੰਬਈ: ਬਾਲੀਵੁੱਡ ਐਕਟਰਸ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਅੱਠ ਸਾਲ ਦੀ ਬੇਟੀ ਆਰਾਧਿਆ ਬੱਚਨ ਚੰਗੇ ਇਲਾਜ ਤੋਂ ਬਾਅਦ ਕੋਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਡਿਸਚਾਰਜ ਹੋ ਗਈਆਂ ਹਨ। ਐਸ਼ਵਰਿਆ ਤੇ ਆਰਾਧਿਆ ਦੋਵਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਦੋਵੇਂ ਘਰ ਪਹੁੰਚ ਗਈਆਂ ਹਨ। ਹਾਲਾਂਕਿ, ਅਜੇ ਇਹ ਸਾਫ ਨਹੀਂ ਹੋਇਆ ਕਿ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ। ਦੋਵਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਐਸ਼ ਤੇ ਅਰਾਧਿਆ ਬਾਰੇ ਅਭਿਸ਼ੇਕ ਵੱਚਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਤੇ ਨਾਲ ਹੀ ਇਸ ਲਈ ਸਾਰਿਆਂ ਦੀਆਂ ਪ੍ਰਾਰਥਨਾਵਾਂ ਦਾ ਧੰਨਵਾਦ ਕੀਤਾ। ਅਭਿਸ਼ੇਕ ਬੱਚਨ ਦਾ ਟਵੀਟ:
ਦੱਸ ਦਈਏ ਕਿ 12 ਜੁਲਾਈ ਨੂੰ ਐਸ਼ਵਰਿਆ ਤੇ ਆਰਾਧਿਆ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ ਐਸ਼ਵਰਿਆ ਤੇ ਆਰਾਧਿਆ ਹੋਮ ਕੁਆਰੰਟੀਨ ਕੀਤਾ ਗਿਆ ਸੀ ਪਰ ਦੋਵਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 17 ਜੁਲਾਈ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Thank you all for your continued prayers and good wishes. Indebted forever. ???????? Aishwarya and Aaradhya have thankfully tested negative and have been discharged from the hospital. They will now be at home. My father and I remain in hospital under the care of the medical staff.
— Abhishek Bachchan (@juniorbachchan) July 27, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement