ਮੁੰਬਈ: ਬਾਲੀਵੁੱਡ ਦੇ ਖਿਡਾਰੀ ਅਕਸ਼ੇ ਕੁਮਾਰ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ 'ਬੈਲਬੌਟਮ' ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਹੁਣ ਉਹ ਭਾਰਤ ਪਰਤ ਆਏ ਹਨ। ਅਕਸ਼ੇ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਦੱਸ ਦੇਈਏ ਕਿ ਅਕਸ਼ੇ ਕੁਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਦੇ ਨਾਲ ਐਕਟਰਸ ਵਾਨੀ ਕਪੂਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿੱਛੇ ਇੱਕ ਚਾਰਟਰਡ ਜਹਾਜ਼ ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਕਸ਼ੇ ਕੁਮਾਰ ਨੇ ਕੈਪਸ਼ਨ ਵੀ ਲਿਖਿਆ ਹੈ।

ਦੱਸ ਦੇਈਏ ਕਿ ਅਕਸ਼ੇ ਕੁਮਾਰ ਫਿਲਮ 'ਬੈਲਬੌਟਮ' ਦੀ ਪੂਰੀ ਟੀਮ ਨਾਲ ਸ਼ੂਟਿੰਗ ਲਈ ਸਕਾਟਲੈਂਡ ਗਏ ਸੀ। ਇਹ ਪਹਿਲੀ ਫਿਲਮ ਹੈ ਜੋ ਅਕਸ਼ੇ ਨੇ ਲੌਕਡਾਊਨ ਤੋਂ ਬਾਅਦ ਪੂਰੀ ਕੀਤੀ ਹੈ। ਅਕਸ਼ੇ ਨੇ ਇਸ ਫਿਲਮ ਦੀ ਸ਼ੂਟਿੰਗ ਸਿਰਫ ਦੋ ਮਹੀਨਿਆਂ ਵਿੱਚ ਹੀ ਖ਼ਤਮ ਕਰ ਦਿੱਤੀ।


ਜਦੋਂ ਅਕਸ਼ੇ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ- "ਇਹ ਪੂਰੀ ਟੀਮ ਦਾ ਕੰਮ ਹੈ, ਕਿਸੇ ਇੱਕ ਦਾ ਨਹੀਂ। ਫਿਲਮ ਦੇ ਅਦਾਕਾਰਾਂ ਤੋਂ ਲੈ ਕੇ ਹਰ ਕਰਮਚਾਰੀ ਤੱਕ ਹਰੇਕ ਨੇ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਈ ਹੈ। ਮਹਾਮਾਰੀ ਕਰਕੇ ਅਸੀਂ ਕੰਮ ਕਰਨ ਲਈ ਵੱਖਰੇ ਰਸਤੇ ਚੁਣੇ, ਜਿਸ ਬਾਰੇ ਅਸੀਂ ਕਦੇ ਨਹੀਂ ਸੋਚਿਆ ਸੀ। ਪਰ ਇਸਦੇ ਲਈ, ਬਹੁਤ ਸਾਰੀ ਦੇਖਭਾਲ ਦੀ ਜ਼ਰੂਰਤ ਹੈ।"


ਇਸ ਦੇ ਨਾਲ ਹੀ ਦੱਸ ਦੇਈਏ ਕਿ ਫਿਲਮ 'ਬੈਲਬੌਟਮ' ਦਾ ਡਾਈਰੈਕਸ਼ਨ ਰਣਜੀਤ ਐਮ ਤਿਵਾੜੀ ਨੇ ਕੀਤਾ ਹੈ ਅਤੇ ਇਹ ਫਿਲਮ 2 ਅਪਰੈਲ, 2021 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਅਕਸ਼ੋ ਅਤੇ ਕਿਆਰਾ ਅਡਵਾਨੀ ਦੀ ਫਿਲਮ 'ਲਕਸ਼ਮੀ ਬੰਬ' 9 ਨਵੰਬਰ ਨੂੰ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904