Amitabh Bachchan Case In Delhi High Court: ਹਿੰਦੀ ਸਿਨੇਮਾ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਆਪਣੇ ਨਿੱਜੀ ਅਧਿਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਜਿਸ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ ਸੁਣਵਾਈ ਚੱਲ ਰਹੀ ਹੈ। ਬਿੱਗ ਬੀ ਦੀ ਤਰਫੋਂ ਇਸ ਕੇਸ ਦੀ ਨੁਮਾਇੰਦਗੀ ਮਸ਼ਹੂਰ ਵਕੀਲ ਹਰੀਸ਼ ਸਾਲਵੇ ਕਰ ਰਹੇ ਹਨ। ਇਸ ਤੋਂ ਇਲਾਵਾ ਇਸ ਕੇਸ ਦੀ ਸੁਣਵਾਈ (Delhi High Court) ਜਸਟਿਸ ਨਵੀਨ ਚਾਵਲਾ ਦੀ ਅਗਵਾਈ ਹੇਠ ਚੱਲ ਰਹੀ ਹੈ।


ਇਸ ਕਾਰਨ ਅਮਿਤਾਭ ਬੱਚਨ ਨੇ ਕਰਵਾਇਆ ਸੀ ਕੇਸ ਦਰਜ


ਅਮਿਤਾਭ ਬੱਚਨ ਵੱਲੋਂ ਦਿੱਲੀ ਹਾਈ ਕੋਰਟ (Delhi High Court) ਵਿੱਚ ਦਾਇਰ ਨਿੱਜੀ ਅਧਿਕਾਰਾਂ ਦੀ ਸੁਰੱਖਿਆ ਦੇ ਇਸ ਮਾਮਲੇ ਨੇ ਅਦਾਕਾਰ ਦਾ ਨਾਂ ਸੁਰਖੀਆਂ ਵਿੱਚ ਲਿਆਂਦਾ ਹੈ। ਖਬਰਾਂ ਦੀ ਮੰਨੀਏ ਤਾਂ ਬਿੱਗ ਬੀ ਨੇ ਇਸ ਮਾਮਲੇ 'ਚ ਆਪਣੀ ਇਮੇਜ, ਆਵਾਜ਼, ਨਾਂ ਜਾਂ ਆਪਣੇ ਕਿਸੇ ਵੀ ਗੁਣ ਨੂੰ ਬਚਾਉਣ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮੁਤਾਬਕ ਜੇ ਕੋਈ ਵਿਅਕਤੀ ਜਾਂ ਸੰਸਥਾ ਅਮਿਤਾਭ ਬੱਚਨ ਦੇ ਨਾਂ, ਆਵਾਜ਼ ਜਾਂ ਉਨ੍ਹਾਂ ਨਾਲ ਸਬੰਧਤ ਕਿਸੇ ਵੀ ਚੀਜ਼ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦਰਅਸਲ, ਪਿਛਲੇ ਦਿਨੀਂ ਸੋਸ਼ਲ ਮੀਡੀਆ ਪਲੇਟਫਾਰਮ whats App 'ਤੇ ਅਮਿਤਾਭ ਬੱਚਨ ਦੇ ਮਸ਼ਹੂਰ ਸ਼ੋਅ ਕੌਨ ਬਣੇਗਾ ਕਰੋੜਪਤੀ ਨੂੰ ਲੈ ਕੇ ਫਰਜ਼ੀ ਲਾਟਰੀ ਮੈਸੇਜ ਵਾਇਰਲ ਹੋਏ ਹਨ, ਜਿਸ 'ਚ ਅਮਿਤਾਭ ਬੱਚਨ ਦੇ ਨਾਂ ਦੀ ਵੀ ਦੁਰਵਰਤੋਂ ਕੀਤੀ ਗਈ ਹੈ।


 


Bollywood legend & Veteran Actor Amitabh Bachchan filed a suit in Delhi High Court seeking protection of his personality rights. Eminent lawyer Harish Salve appearing for him. The matter is underway before Justice Navin Chawla.

(File pic) pic.twitter.com/UlK3IPsh61


— ANI (@ANI) November 25, 2022


ਅਮਿਤਾਭ ਨੇ ਪਹਿਲਾਂ ਵੀ ਚਿੰਤਾ ਜ਼ਾਹਰ ਕੀਤੀ ਸੀ


ਇਸ ਤੋਂ ਪਹਿਲਾਂ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਕਈ ਥਾਵਾਂ 'ਤੇ ਬਿਨਾਂ ਇਜਾਜ਼ਤ ਦੇ ਆਪਣੀ ਆਵਾਜ਼ ਦੀ ਵਰਤੋਂ 'ਤੇ ਚਿੰਤਾ ਪ੍ਰਗਟਾਈ ਸੀ। ਜਿਸ ਲਈ ਹੁਣ ਅਮਿਤਾਭ ਬੱਚਨ ਨੇ ਇਹ ਵੱਡਾ ਕਦਮ ਚੁੱਕਿਆ ਹੈ। ਅਸਲ 'ਚ ਅਮਿਤਾਭ ਬੱਚਨ ਹਿੰਦੀ ਸਿਨੇਮਾ ਦੀ ਉਹ ਸ਼ਖਸੀਅਤ ਹੈ, ਜੋ ਕਿਸੇ ਬ੍ਰਾਂਡ ਤੋਂ ਘੱਟ ਨਹੀਂ ਹੈ। ਅਜਿਹੇ 'ਚ ਬਿੱਗ ਬੀ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਨਾਲ ਜੁੜੀ ਕਿਸੇ ਵੀ ਚੀਜ਼ ਦਾ ਇਸਤੇਮਾਲ ਕਰਨਾ ਗੈਰ-ਕਾਨੂੰਨੀ ਮੰਨਿਆ ਜਾਵੇਗਾ, ਜਿਵੇਂ ਕਿ ਨਾਂ, ਤਸਵੀਰ, ਆਵਾਜ਼ ਜਾਂ ਹੋਰ ਫੀਚਰ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


MS Dhoni ਦੇ ਨਵੇਂ ਅਵਤਾਰ ਨੇ ਜਿੱਤਿਆ ਦਿਲ, ਰੋਹਿਤ ਸ਼ਰਮਾ 'ਤੇ ਫੈਨਜ਼ ਨੇ ਬਣਾਏ ਮਜ਼ੇਦਾਰ ਮੀਮਜ਼


Punjab Breaking News LIVE: ਵਿਜੀਲੈਂਸ ਬਿਊਰੋ ਦੀ ਰਾਡਾਰ 'ਤੇ ਓਪੀ ਸੋਨੀ, ਪ੍ਰਾਈਵੇਟ ਬੱਸਾਂ ’ਤੇ ਸ਼ਿਕੰਜਾ, ਸਰਕਾਰ ਦੇ ਝੁਕਣ ਮਗਰੋਂ ਕਿਸਾਨ ਮੰਨੇ, ਰਾਘਵ ਚੱਢਾ ਨੂੰ ਹਾਈਕੋਰਟ ਤੋਂ ਰਾਹਤ, ਰਾਮ ਰਹੀਮ ਦਾ ਨਵਾਂ ਗਾਣਾ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ