ਪੜਚੋਲ ਕਰੋ
Advertisement
3 ਫ਼ਿਲਮਾਂ ਨਾਲ ਬਾਲੀਵੁੱਡ 'ਚ ਵਾਪਸੀ ਕਰੇਗੀ ਅਨੁਸ਼ਕਾ ਸ਼ਰਮਾ, ਜਲਦ ਹੀ ਹੋਵੇਗਾ ਫ਼ਿਲਮਾਂ ਦਾ ਅਧਿਕਾਰਕ ਐਲਾਨ
ਸ਼ਾਹਰੁਖ ਖਾਨ ਨਾਲ ਫ਼ਿਲਮ 'ਰਬ ਨੇ ਬਣਾ ਦੀ ਜੋੜੀ' (2008) ਦੇ ਜ਼ਰੀਏ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਅਭਿਨੇਤਰੀ ਅਨੁਸ਼ਕਾ ਸ਼ਰਮਾ ਵੱਡੇ ਪਰਦੇ 'ਤੇ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੰਬਈ : ਸ਼ਾਹਰੁਖ ਖਾਨ ਨਾਲ ਫ਼ਿਲਮ 'ਰਬ ਨੇ ਬਣਾ ਦੀ ਜੋੜੀ' (2008) ਦੇ ਜ਼ਰੀਏ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਅਭਿਨੇਤਰੀ ਅਨੁਸ਼ਕਾ ਸ਼ਰਮਾ ਵੱਡੇ ਪਰਦੇ 'ਤੇ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਅਨੁਸ਼ਕਾ ਸ਼ਰਮਾ ਜਿਨ੍ਹਾਂ ਤਿੰਨ ਫਿਲਮਾਂ 'ਚ ਨਜ਼ਰ ਆਵੇਗੀ, ਉਨ੍ਹਾਂ 'ਚੋਂ 2 ਫਿਲਮਾਂ ਸਿਨੇਮਾ ਘਰਾਂ 'ਚ ਰਿਲੀਜ਼ ਹੋਣਗੀਆਂ, ਫਿਰ ਇਕ ਫਿਲਮ ਸਿੱਧੇ ਓਟੀਟੀ ਪਲੇਟਫਾਰਮ 'ਤੇ ਸਟ੍ਰੀਮ ਕੀਤੀ ਜਾਵੇਗੀ।
ਇਸ ਸਾਲ 11 ਜਨਵਰੀ ਨੂੰ ਬੇਟੀ ਵਾਮਿਕਾ ਨੂੰ ਜਨਮ ਦੇਣ ਵਾਲੀ ਅਨੁਸ਼ਕਾ ਸ਼ਰਮਾ ਦੇ ਮਾਂ ਬਣਨ ਤੋਂ ਬਾਅਦ ਤੋਂ ਹੀ 13 ਸਾਲ ਤੱਕ ਉਸ ਦੀ ਲੰਬੀ ਐਕਟਿੰਗ ਪਾਰੀ ਨੂੰ ਲੈ ਕੇ ਕਾਫੀ ਕਿਆਸ ਲਗਾਏ ਜਾ ਰਹੇ ਸਨ ਪਰ ਇੱਕ ਨਜ਼ਦੀਕੀ ਸੂਤਰ ਨੇ ਏਬੀਪੀ ਨਿਊਜ਼ ਨੂੰ ਦੱਸਿਆ, "ਅਨੁਸ਼ਕਾ ਇੱਕ ਨਹੀਂ ਬਲਕਿ ਤਿੰਨ ਫਿਲਮਾਂ ਵਿੱਚ ਨਜ਼ਰ ਆਵੇਗੀ। ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਵਾਲੀਆਂ 2 ਫਿਲਮਾਂ ਤੋਂ ਇਲਾਵਾ ਜੋ ਫ਼ਿਲਮਾਂ ਸਿੱਧੇ ਓਟੀਟੀ 'ਤੇ ਆਵੇਗੀ, ਇਸ ਨੂੰ ਬਹੁਤ ਵੱਡੇ ਪੈਮਾਨੇ 'ਤੇ ਬਣਾਇਆ ਜਾਵੇਗਾ।
ਸੂਤਰ ਨੇ ਅੱਗੇ ਕਿਹਾ ਕਿ ਅਨੁਸ਼ਕਾ ਨੇ ਹਮੇਸ਼ਾ ਇਹ ਫੈਸਲਾ ਕੀਤਾ ਸੀ ਕਿ ਵਿਆਹ ਕਰਵਾਉਣ ਅਤੇ ਮਾਂ ਬਣਨ ਤੋਂ ਬਾਅਦ ਵੀ ਉਹ ਐਕਟਿੰਗ ਕਰੀਅਰ 'ਤੇ ਧਿਆਨ ਕੇਂਦਰਤ ਕਰਨਾ ਚਾਹੁੰਦੀ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ ਵੱਖ-ਵੱਖ ਤਰ੍ਹਾਂ ਦੇ ਸਿਨੇਮਾ ਦੇ ਨਾਲ-ਨਾਲ ਮਨੋਰੰਜਕ ਕਿਸਮ ਦੀਆਂ ਫਿਲਮਾਂ ਵਿੱਚ ਕੰਮ ਕਰਨ ਲਈ ਉਤਸੁਕ ਹੈ।
ਸੂਤਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਫਿਲਮਾਂ ਦਾ ਅਧਿਕਾਰਤ ਤੌਰ 'ਤੇ ਸਾਲ 2022 'ਚ ਐਲਾਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਫਿਲਮਾਂ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਜਾਵੇਗਾ। ਸੂਤਰ ਨੇ ਦੱਸਿਆ ਕਿ ਅਨੁਸ਼ਕਾ ਤਿੰਨੋਂ ਫਿਲਮਾਂ 'ਚ ਕੰਮ ਕਰਨ ਲਈ ਕਾਫੀ ਉਤਸੁਕ ਹੈ।
ਜ਼ਿਕਰਯੋਗ ਹੈ ਕਿ ਅਨੁਸ਼ਕਾ ਪਹਿਲਾਂ ਹੀ ਇੱਕ ਇੰਟਰਵਿਊ ਵਿੱਚ ਕਹਿ ਚੁੱਕੀ ਹੈ ਕਿ ਉਸਨੂੰ ਮਰਦੇ ਦਮ ਤੱਕ ਐਕਟਿੰਗ ਕਰਨੀ ਚਾਹੀਦੀ ਹੈ ਕਿਉਂਕਿ ਉਸਨੂੰ ਐਕਟਿੰਗ ਨਾਲ ਬਹੁਤ ਪਿਆਰ ਹੈ। ਤੁਹਾਨੂੰ ਦੱਸ ਦੇਈਏ ਕਿ ਮਾਂ ਬਣਨ ਦੇ ਚਾਰ ਮਹੀਨੇ ਬਾਅਦ ਹੀ ਅਨੁਸ਼ਕਾ ਫਿਰ ਤੋਂ ਕੰਮ ਵਿੱਚ ਰੁੱਝ ਗਈ ਸੀ।
ਜ਼ਿਕਰਯੋਗ ਹੈ ਕਿ ਅਨੁਸ਼ਕਾ ਪਹਿਲਾਂ ਹੀ ਇੱਕ ਇੰਟਰਵਿਊ ਵਿੱਚ ਕਹਿ ਚੁੱਕੀ ਹੈ ਕਿ ਉਸਨੂੰ ਮਰਦੇ ਦਮ ਤੱਕ ਐਕਟਿੰਗ ਕਰਨੀ ਚਾਹੀਦੀ ਹੈ ਕਿਉਂਕਿ ਉਸਨੂੰ ਐਕਟਿੰਗ ਨਾਲ ਬਹੁਤ ਪਿਆਰ ਹੈ। ਤੁਹਾਨੂੰ ਦੱਸ ਦੇਈਏ ਕਿ ਮਾਂ ਬਣਨ ਦੇ ਚਾਰ ਮਹੀਨੇ ਬਾਅਦ ਹੀ ਅਨੁਸ਼ਕਾ ਫਿਰ ਤੋਂ ਕੰਮ ਵਿੱਚ ਰੁੱਝ ਗਈ ਸੀ।
ਇਹ ਵੀ ਪੜ੍ਹੋ : Ludhiana bomb blast : ਕੌਮੀ ਜਾਂਚ ਏਜੰਸੀ ਐਨਆਈਏ ਵੱਲੋਂ ਜਸਵਿੰਦਰ ਮੁਲਤਾਨੀ ਵਿਰੁੱਧ ਕੇਸ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement