AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
ਸੰਗੀਤ ਜਗਤ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਕਿ ਛਾਤੀ 'ਚ ਦਰਦ ਮਹਿਸੂਸ ਹੋਣ ਤੋਂ ਬਾਅਦ ਸੰਗੀਤ ਜਗਤ ਦੇ ਨਾਮੀ ਸੰਗੀਤਕਾਰ, ਗਾਇਕ ਅਤੇ ਮਿਊਜ਼ਿਕ ਕੰਪੋਜ਼ਰ ਏਆਰ ਰਹਿਮਾਨ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।

Musician AR Rahman admitted to Apollo Hospital: ਬਾਲੀਵੁੱਡ ਦੇ ਸੁਪਰਹਿਟ ਗਾਇਕ ਅਤੇ ਮਿਊਜ਼ਿਕ ਕੰਪੋਜ਼ਰ ਏਆਰ ਰਹਿਮਾਨ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਉਹਨਾਂ ਨੂੰ ਛਾਤੀ 'ਚ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਚੇਨਈ 'ਚ ਆਪਣੇ ਘਰ 'ਚ ਰਹਿ ਰਹੇ ਰਹਿਮਾਨ ਨੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇੱਥੇ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ। ਜਲਦੀ ਹੀ ਹਸਪਤਾਲ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਹੋਰ ਅਪਡੇਟ ਜਾਰੀ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















