(Source: ECI/ABP News)
Baba Siddique Murder: ਸਲਮਾਨ ਦਾ ਨਾਂ ਲੈ ਬਿਸ਼ਨੋਈ ਗੈਂਗ ਨੇ ਕ*ਤਲ ਦੀ ਲਈ ਜ਼ਿੰਮੇਵਾਰੀ, ਅਦਾਕਾਰ ਦੇ ਘਰ ਬਾਹਰ ਪੁਲਿਸ ਫੋਰਸ ਤੈਨਾਤ
Salman Khan Security Enhanced: ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਨੀਵਾਰ ਸ਼ਾਮ (12 ਅਕਤੂਬਰ) ਨੂੰ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ

Salman Khan Security Enhanced: ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਨੀਵਾਰ ਸ਼ਾਮ (12 ਅਕਤੂਬਰ) ਨੂੰ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਦੇ ਅਪਾਰਟਮੈਂਟ ਦੇ ਬਾਹਰ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਨਜ਼ਰ ਆ ਰਹੇ ਹਨ।
ਦੇਰ ਰਾਤ ਸਲਮਾਨ ਖਾਨ ਲੀਲਾਵਤੀ ਹਸਪਤਾਲ ਪਹੁੰਚੇ ਸੀ। ਅਭਿਨੇਤਾ ਨੂੰ ਜਿਵੇਂ ਹੀ ਬਾਬਾ ਸਿੱਦੀਕੀ ਦੇ ਦੇਹਾਂਤ ਦੀ ਖਬਰ ਮਿਲੀ, ਉਹ ਬਿੱਗ ਬੌਸ ਦੀ ਸ਼ੂਟਿੰਗ ਅੱਧ ਵਿਚਾਲੇ ਛੱਡ ਕੇ ਹਸਪਤਾਲ ਪਹੁੰਚ ਗਏ। ਇਸ ਦੌਰਾਨ ਵੀ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਨਾਲ ਦੇਖਿਆ ਗਿਆ ਸੀ।
ਬਾਬਾ ਸਿੱਦੀਕੀ ਦੇ ਕਰੀਬੀ ਸਨ ਸਲਮਾਨ ਖਾਨ
ਦੱਸ ਦੇਈਏ ਕਿ ਸਲਮਾਨ ਖਾਨ ਅਤੇ ਬਾਬਾ ਸਿੱਦੀਕੀ ਇੱਕ-ਦੂਜੇ ਦੇ ਕਾਫੀ ਕਰੀਬ ਸਨ। ਦੋਵਾਂ ਨੂੰ ਕਈ ਵਾਰ ਇਕੱਠੇ ਪੋਜ਼ ਦਿੰਦੇ ਦੇਖਿਆ ਗਿਆ ਹੈ। ਬਾਬਾ ਸਿੱਦੀਕੀ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸਲਮਾਨ ਨਾਲ ਉਨ੍ਹਾਂ ਦੀਆਂ ਕਈ ਤਸਵੀਰਾਂ ਹਨ, ਜੋ ਦੋਵਾਂ ਦੀ ਦੋਸਤੀ ਨੂੰ ਦਰਸਾਉਂਦੀਆਂ ਹਨ।
ਬਾਬਾ ਸਿੱਦੀਕੀ ਦਾ ਸਸਕਾਰ
ਬਾਬਾ ਸਿੱਦੀਕੀ ਦੀ ਲਾਸ਼ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਅੱਜ ਸ਼ਾਮ 8.30 ਵਜੇ ਮਰੀਨ ਲਾਈਨਜ਼ ਸਟੇਸ਼ਨ ਦੇ ਸਾਹਮਣੇ ਵੱਡਾ ਕਬਰਿਸਤਾਨ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਵਿਚਕਾਰ ਅੰਤਿਮ ਸਸਕਾਰ ਕੀਤਾ ਜਾਵੇਗਾ।
ਜਦੋਂ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ
14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਬਾਈਕ ਸਵਾਰ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗੁਜਰਾਤ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਇੱਕ ਦੋਸ਼ੀ ਅਨੁਜ ਥਾਪਨ ਨੇ ਪੁਲਿਸ ਹਿਰਾਸਤ 'ਚ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਸਲਮਾਨ ਖਾਨ ਅਤੇ ਅਰਬਾਜ਼ ਖਾਨ ਦੇ ਬਿਆਨ ਵੀ ਦਰਜ ਕੀਤੇ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
