ਪੜਚੋਲ ਕਰੋ

Salman Khan: ਸਲਮਾਨ ਖਾਨ ਦੀ ਸੁਰੱਖਿਆ 'ਤੇ ਬੋਲੇ ਬਾਡੀਗਾਰਡ ਸ਼ੇਰਾ- 'ਮੈਂ ਉਨ੍ਹਾਂ ਨਾਲ ਰਹਿੰਦਾ ਹਾਂ, ਮੈਨੂੰ ਵੀ ਤਾਂ ਖਤਰਾ ਹੈ...'

Salman Khan's Bodyguard Shera: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਜਦੋਂ ਤੋਂ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚੱਲੀਆਂ ਹਨ, ਉਨ੍ਹਾਂ ਦੀ ਸੁਰੱਖਿਆ ਵੀ ਸਖ਼ਤ ਕਰ

Salman Khan's Bodyguard Shera: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਜਦੋਂ ਤੋਂ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚੱਲੀਆਂ ਹਨ, ਉਨ੍ਹਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਲਗਾਤਾਰ ਅਦਾਕਾਰ ਨੂੰ ਆਪਣਾ ਨਿਸ਼ਾਨਾ ਬਣਾਉਣ ਦੀ ਕੋਈ-ਨਾ ਕੋਈ ਪਲਾਨਿੰਗ ਕਰ ਰਿਹਾ ਹੈ। ਹਾਲਾਂਕਿ ਮੁੰਬਈ ਪੁਲਿਸ ਅਕਸਰ ਉਨ੍ਹਾਂ ਦੇ ਮਨਸੂਬਿਆਂ ਤੇ ਪਾਣੀ ਫੇਰ ਦਿੰਦੀ ਹੈ। ਪਰ ਇੱਕ ਵਾਰ ਫਿਰ ਤੋਂ ਸਲਮਾਨ ਨੂੰ ਲੈ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਚਿੰਤਤ ਹਨ।

ਦਰਅਸਲ, ਹਾਲ ਹੀ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਆਗੂ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ। ਦੱਸ ਦੇਈਏ ਕਿ ਸਲਮਾਨ ਨੂੰ ਬਾਬਾ ਸਿੱਦੀਕੀ ਦੇ ਕਾਫੀ ਕਰੀਬ ਮੰਨਿਆ ਜਾਂਦਾ ਸੀ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਪਹਿਲਾਂ ਨਾਲੋਂ ਵਧਾ ਦਿੱਤੀ ਗਈ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਵੇਂ ਸਲਮਾਨ ਦਾ ਨਿੱਜੀ ਬਾਡੀਗਾਰਡ ਸ਼ੇਰਾ ਉਨ੍ਹਾਂ ਦੀ ਸੁਰੱਖਿਆ ਕਰਦਾ ਹੈ। ਸ਼ੇਰਾ ਨੇ ਖੁਦ ਇਸ ਗੱਲ ਦਾ ਖੁਲਾਸਾ ਪਿਛਲੇ ਸਾਲ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਕੀਤਾ ਸੀ।

Read MOre: Aishwarya-Abhishek Divorce: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਦਾ ਤਲਾਕ Confirm! ਅਮਿਤਾਭ ਬੱਚਨ ਨੇ ਦਿੱਤਾ ਵੱਡਾ Hint

ਸ਼ੇਰਾ ਨੇ ਕਿਹਾ ਸੀ, 'ਸਲਮਾਨ ਖਾਨ ਦੀ ਸੁਰੱਖਿਆ 'ਚ ਭੀੜ ਸਭ ਤੋਂ ਵੱਡੀ ਚੁਣੌਤੀ ਹੈ। ਕੋਈ ਏਜ ਲਿਮਿਟ ਨਹੀਂ ਹੈ, ਸਲਮਾਨ ਭਾਈ ਦੇ ਪ੍ਰਸ਼ੰਸਕਾਂ ਦਾ, ਮੇਰਾ ਕਵਰ ਹੁੰਦਾ ਹੈ, ਇਕ ਸਕਿੰਟ ਸਾਡੀ ਟੀਮ ਦਾ ਕਵਰ ਹੁੰਦਾ ਹੈ ਅਤੇ ਉਸ ਤੋਂ ਬਾਅਦ ਸਥਾਨਕ ਟੀਮ ਹੁੰਦੀ ਹੈ। ਅਸੀਂ ਸਲਮਾਨ ਨੂੰ ਸੁਰੱਖਿਆ ਪ੍ਰਦਾਨ ਕਰਦੇ ਹਾਂ, ਕਵਰ ਕੰਟਰੋਲ ਸਥਾਨਕ ਲੋਕਾਂ ਦਾ ਕੰਮ ਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਸੀ, 'ਮੈਂ ਭਾਈ ਨੂੰ ਦੇਸ਼ ਵਿੱਚ ਅਤੇ ਦੇਸ਼ ਦੇ ਬਾਹਰ ਦੋਵਾਂ ਥਾਵਾਂ 'ਤੇ ਲੈ ਗਿਆ ਹਾਂ। ਬੰਗਲਾਦੇਸ਼ ਵਿੱਚ ਤਾਂ ਇੱਕ ਵਾਰ ਸਲਮਾਨ ਭਾਈ ਨੂੰ ਅਸੀ ਮੁੰਬਈ ਵਾਪਸ ਲੈ ਆਏ ਸੀ। ਭੀੜ ਕਾਰਨ ਉਹ ਨਹੀਂ ਜਾ ਸਕੇ। ਫੈਨਜ਼ ਫੈਨਜ਼ ਹੁੰਦੇ ਹਨ, ਸਟਾਰ ਸਟਾਰ ਹੁੰਦਾ ਹੈ, ਪਰ ਹਰ ਇੱਕ ਦੀ ਨਿੱਜੀ ਜ਼ਿੰਦਗੀ ਵੀ ਹੁੰਦੀ ਹੈ, ਮੈਂ ਉਨ੍ਹਾਂ ਦੇ ਨਾਲ ਰਹਿੰਦਾ ਹਾਂ, ਇਸ ਲਈ ਮੈਨੂੰ ਵੀ ਖਤਰਾ ਹੈ। ਹਰ ਸ਼ੋਅ ਤੋਂ ਪਹਿਲਾਂ ਮੈਂ ਖੁਦ ਉੱਥੇ ਜਾਂਦਾ ਹਾਂ ਅਤੇ ਪ੍ਰਸ਼ਾਸਨ ਅਤੇ ਪੁਲਿਸ ਨਾਲ ਗੱਲ ਕਰਦਾ ਹਾਂ।

ਸ਼ੇਰਾ ਨੇ ਇਹ ਵੀ ਦੱਸਿਆ ਸੀ, 'ਸਲਮਾਨ ਖਾਨ ਨੂੰ ਆਪਣੀ ਜਾਨ ਦਾ ਖਤਰਾ ਹੈ, ਜਿਨ੍ਹਾਂ ਸਿਤਾਰਿਆਂ ਦੀ ਜਾਨ ਨੂੰ ਖਤਰਾ ਹੈ, ਉਨ੍ਹਾਂ ਲਈ ਭੀੜ 'ਚ ਜਾਣਾ ਮੁਸ਼ਕਿਲ ਹੈ। ਜਦੋਂ ਤੁਸੀਂ ਸੁਰੱਖਿਆ ਵਿੱਚ ਹੁੰਦੇ ਹੋ, ਤਾਂ ਸਹੀ ਸਮੇਂ 'ਤੇ ਫੈਸਲੇ ਲੈਣੇ ਪੈਂਦੇ ਹਨ। ਸਭ ਤੋਂ ਵੱਡੀ ਚੁਣੌਤੀ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਨੂੰ ਸੰਭਾਲਣਾ ਹੈ। ਅਸੀਂ ਸਲਮਾਨ ਭਾਈ ਦੀ ਸੁਰੱਖਿਆ ਕਰਦੇ ਹਾਂ ਅਤੇ ਸਥਾਨਕ ਸੁਰੱਖਿਆ ਭੀੜ ਦਾ ਧਿਆਨ ਰੱਖਦੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget