ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ (Badshah) ਨੂੰ ਇਨ੍ਹੀਂ ਦਿਨੀਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ 'ਤੇ ਇਲਜ਼ਾਮ ਹੈ ਕਿ ਸੋਸ਼ਲ ਮੀਡੀਆ 'ਤੇ ਆਪਣੇ ਜਾਅਲੀ ਫੌਲੋਅਰਸ ਤੇ ਵਿਊਜ਼ ਵਧਾਏ ਹਨ। ਰੈਪਰ ਬਾਦਸ਼ਾਹ ਨੂੰ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੱਜ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਫੇਕ ਫੌਲੋਅਰਜ਼ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਇਸ ਮਾਮਲੇ ਵਿੱਚ ਕੱਲ੍ਹ ਵੀ ਮੁੰਬਈ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਅੱਜ ਵੀ ਇਸ ਸਬੰਧੀ ਉਹ ਆਪਣਾ ਬਿਆਨ ਦਰਜ ਕਰਾਉਣ ਲਈ ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਪਹੁਚਿਆ।



ਦਰਅਸਲ, ਬਾਦਸ਼ਾਹ ਦਾ ਇੰਸਟਾਗ੍ਰਾਮ ਅਕਾਉਂਟ @ badboyshah ਜਾਂਚ ਦੇ ਦਾਇਰੇ 'ਚ ਹੈ। ਕ੍ਰਾਈਮ ਇੰਟੈਲੀਜੈਂਸ ਯੂਨਿਟ ਬਾਦਸ਼ਾਹ ਦੇ ਇਸ ਖਾਤੇ 'ਤੇ ਜਾਅਲੀ ਵਿਊਜ਼ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ, ਬਾਦਸ਼ਾਹ ਨੂੰ ਵੀ 3 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 20 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।





ਦੱਸ ਦੇਈਏ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸਿੰਗਰ ਭੂਮੀ ਤ੍ਰਿਵੇਦੀ ਨੇ ਫਰਜ਼ੀ ਅਕਾਉਂਟ ਸਬੰਧੀ ਕੇਸ ਦਾਇਰ ਕੀਤਾ ਸੀ। ਭੂਮੀ ਇੰਡੀਅਨ ਆਈਡਲ ਪ੍ਰਤੀਯੋਗੀ ਰਹੀ ਹੈ। ਭੂਮੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੋਸ਼ਲ ਮੀਡੀਆ 'ਤੇ ਉਸ ਦੇ ਨਾਂ 'ਤੇ ਇੱਕ ਅਕਾਉਂਟ ਚੱਲ ਰਿਹਾ ਹੈ।

ਇਸ ਸ਼ਿਕਾਇਤ ਤੋਂ ਬਾਅਦ 100 ਤੋਂ ਵੱਧ ਹਾਈ ਪ੍ਰੋਫਾਈਲ ਖਾਤਿਆਂ ਦੀ ਜਾਂਚ ਕੀਤੀ ਗਈ। ਉਧਰ, ਮੁੰਬਈ ਕ੍ਰਾਈਮ ਬ੍ਰਾਂਚ ਸਾਈਬਰ ਸੈੱਲ ਦੀ ਮਦਦ ਨਾਲ ਪੂਰੇ ਗਰੋਹ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904