Bharti Singh: ਭਾਰਤੀ ਸਿੰਘ- ਹਰਸ਼ ਲਿੰਬਾਚੀਆ ਨੇ ਬੇਟੇ ਗੋਲਾ ਨਾਲ ਮਨਾਇਆ ਆਜ਼ਾਦੀ ਦਾ ਜਸ਼ਨ, ਸ਼ੇਅਰ ਕੀਤੀਆਂ ਖਾਸ ਤਸਵੀਰਾਂ
Bharti Singh- Harsh Limbachiyaa On Independence day: ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ਸਿਆਸੀ ਆਗੂਆਂ ਦੇ ਨਾਲ-ਨਾਲ ਆਮ ਜਨਤਾ, ਬਾਲੀਵੁੱਡ, ਪਾਲੀਵੁੱਡ ਸਿਤਾਰੇ ਵੀ ਪ੍ਰਸ਼ੰਸਕਾਂ ਨੂੰ ਵਧਾਈਆਂ ਦੇ ਰਹੇ ਹਨ
Bharti Singh- Harsh Limbachiyaa On Independence day: ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ਸਿਆਸੀ ਆਗੂਆਂ ਦੇ ਨਾਲ-ਨਾਲ ਆਮ ਜਨਤਾ, ਬਾਲੀਵੁੱਡ, ਪਾਲੀਵੁੱਡ ਸਿਤਾਰੇ ਵੀ ਪ੍ਰਸ਼ੰਸਕਾਂ ਨੂੰ ਵਧਾਈਆਂ ਦੇ ਰਹੇ ਹਨ। ਇਸ ਮੌੇਕੇ ਹਰ ਪਾਸੇ ਤਿਰੰਗੇ ਦੇ ਖੂਬਸੂਰਤ ਰੰਗ ਦੇਖਣ ਨੂੰ ਮਿਲ ਰਹੇ ਹਨ। ਇਸ ਵਿਚਾਲੇ ਕਾਮੇਡੀਅਨ ਭਾਰਤੀ ਸਿੰਘ ਨੇ ਆਪਣੇ ਪਤੀ ਹਰਸ਼ ਲਿੰਬਾਚੀਆ ਅਤੇ ਪੁੱਤਰ ਗੋਲਾ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਪਿਆਰ ਲੁਟਾਉਂਦੇ ਹੋਏ ਦਿਖਾਈ ਦੇ ਰਹੇ ਹਨ। ਖਾਸ ਗੱਲ ਇਹ ਹੈ ਕਿ ਅੱਜ ਕਾਮੇਡੀਅਨ ਭਾਰਤੀ ਆਪਣੇ ਪਰਿਵਾਰ ਨਾਲ ਆਜ਼ਾਦੀ ਦਾ ਜਸ਼ਨ ਮਨਾਉਂਦੇ ਹੋਏ ਦਿਖਾਈ ਦਿੱਤੀ।
ਦਰਅਸਲ, ਭਾਰਤੀ ਸਿੰਘ ਨੇ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕਰਦੇ ਹੋਏ ਕਿਹਾ ਆਜ਼ਾਦੀ ਮੁਬਾਰਕ ਤੁਹਾਨੂੰ ਸਾਰਿਆਂ ਨੂੰ... ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਕਾਮੇਡੀਅਨ ਸਟਾਰ ਨੂੰ ਵਧਾਈ ਦੇ ਰਹੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਭਾਰਤੀ ਆਪਣੇ ਕਾਮੇਡੀ ਸ਼ੋਅਜ਼ ਤੋਂ ਇਲਾਵਾ ਬੇਟੇ ਗੋਲਾ ਨਾਲ ਅਕਸਰ ਸੋਸ਼ਲ ਮੀਡੀਆ ਉੱਪਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਐਕਟਿਵ ਰਹਿੰਦੀ ਹੈ। ਉਹ ਆਪਣੇ ਹਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਚਿਹਰੇ ਉੱਪਰ ਖੁਸ਼ੀ ਲਿਆਉਂਦੀ ਹੈ।
View this post on Instagram
ਭਾਰਤੀ ਸਿੰਘ ਨੇ 3 ਅਪ੍ਰੈਲ 2022 ਨੂੰ ਗੋਲਾ ਨੂੰ ਜਨਮ ਦਿੱਤਾ
ਦੱਸ ਦੇਈਏ ਕਿ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ 3 ਅਪ੍ਰੈਲ 2022 ਨੂੰ ਆਪਣੇ ਬੇਟੇ ਲਕਸ਼ੈ ਉਰਫ ਗੋਲਾ ਦਾ ਸਵਾਗਤ ਕੀਤਾ ਸੀ। ਉਦੋਂ ਤੋਂ ਇਹ ਜੋੜਾ ਆਪਣੇ ਬੇਟੇ ਦੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦਾ ਰਹਿੰਦਾ ਹੈ। ਪ੍ਰਸ਼ੰਸਕ ਵੀ ਗੋਲਾ ਨੂੰ ਬਹੁਤ ਪਸੰਦ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।