ਜੋਧਪੁਰ: ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਬਾਲੀਵੁੱਡ ਐਕਟਰ ਸਲਮਾਨ ਖ਼ਾਨ ਨੂੰ ਵੀਰਵੀਰ ਨੂੰ ਵੱਡੀ ਰਾਹਤ ਮਿਲੀ ਹੈ। ਸਲਮਾਨ ਖ਼ਾਨ ਖਿਲਾਫ ਝੂਠੇ ਤੱਥ ਪੇਸ਼ ਕਰਨ ਨੂੰ ਲੈ ਕੇ ਸੂਬਾ ਸਰਕਾਨ ਦੇ 340 ਅਰਜ਼ੀਆਂ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਦਾਇਰ ਅਰਜ਼ੀਆਂ ਨੂੰ ਹੇਠਲੀ ਅਦਾਲਤ ਨੇ ਵੀ ਖਾਰਜ ਕਰ ਦਿੱਤਾ ਸੀ।
ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਮੰਗਲਵਾਰ ਨੂੰ ਜੋਧਪੁਰ ਅਦਾਲਤ ਤੋਂ ਮੁਆਫੀ ਮੰਗੀ ਸੀ। ਕੱਲ੍ਹ 1998 ਵਿੱਚ ਜੋਧਪੁਰ ਸੈਸ਼ਨ ਕੋਰਟ ਵਿੱਚ ਕਾਲੇ ਹਿਰਨ ਦੇ ਸ਼ਿਕਾਰ ਦੇ ਦੋ ਕੇਸਾਂ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਸਲਮਾਨ ਨੇ 2003 ਵਿੱਚ ਗਲਤ ਹਲਫਨਾਮਾ ਜਮ੍ਹਾ ਕਰਨ ਲਈ ਮੁਆਫੀ ਮੰਗੀ। ਸਲਮਾਨ ਖਾਨ ਨੇ ਅਦਾਲਤ ਨੂੰ ਦੱਸਿਆ ਕਿ ਇਹ ਗਲਤੀ ਨਾਲ ਹੋਇਆ ਸੀ । ਇਸ ਮਾਮਲੇ ਵਿਚਵਿਚ ਅਜੇ ਸਲਮਾਨ ਨੂੰ ਵੱਡੀ ਰਾਹਤ ਮਿਲੀ ਹੈ।
ਸਲਮਾਨ ਖ਼ਾਨ ਪਿਛਲੇ 22 ਸਾਲਾਂ ਤੋਂ ਕਾਲੇ ਹਿਰਨ ਦੇ ਸ਼ਿਕਾਰ ਦਾ ਸਾਹਮਣਾ ਕਰ ਰਹੇ ਹਨ। ਸਲਮਾਨ ਖਿਲਾਫ 2 ਅਕਤੂਬਰ 1998 ਨੂੰ ਕੇਸ ਦਰਜ ਕੀਤਾ ਗਿਆ ਸੀ। 12 ਅਕਤੂਬਰ 1998 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੰਜ ਦਿਨਾਂ ਬਾਅਦ ਉਸਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜ ਮਹੀਨੇ ਦੀ ਬੱਚੀ ਨੂੰ ਲੱਗਣਾ 22 ਕਰੋੜ ਦਾ ਟੀਕਾ, ਮੋਦੀ ਨੇ ਮਾਫ਼ ਕੀਤਾ 6 ਕੋਰੜ ਦਾ ਟੈਕਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904