Dharmendra Death: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ 89 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਆਪਣੇ ਘਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਇੱਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਸੰਨੀ ਦਿਓਲ ਨੇ ਚਿਤਾ ਨੂੰ ਅਗਨੀ ਦਿੱਤੀ।
ਇਸ ਮੌਕੇ ਪਤਨੀ ਹੇਮਾ ਮਾਲਿਨੀ, ਧੀ ਈਸ਼ਾ ਦਿਓਲ, ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਆਮਿਰ ਖਾਨ ਸਣੇ ਕਈ ਮਸ਼ਹੂਰ ਹਸਤੀਆਂ ਮੌਕੇ 'ਤੇ ਪਹੁੰਚੀਆਂ। ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਵੀ ਮੌਕੇ 'ਤੇ ਸ਼ਮਸ਼ਾਨਘਾਟ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ, "ਕਰਨ ਜੌਹਰ ਨੇ ਧਰਮਿੰਦਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।"
ਤੁਹਾਨੂੰ ਦੱਸ ਦੇਈਏ ਕਿ ਧਰਮਿੰਦਰ ਦਾ ਅਸਲੀ ਨਾਮ ਧਰਮਿੰਦਰ ਕੇਵਲ ਕ੍ਰਿਸ਼ਨਨ ਦਿਓਲ ਹੈ। ਉਨ੍ਹਾਂ ਦਾ ਜਨਮ 8 ਦਸੰਬਰ 1935 ਨੂੰ ਲੁਧਿਆਣਾ ਦੇ ਖੰਨਾ ਤਹਿਸੀਲ ਦੇ ਨਸਰਾਲੀ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦਾ ਦੇਹਾਂਤ 24 ਨਵੰਬਰ 2025 ਨੂੰ 89 ਸਾਲ ਦੀ ਉਮਰ ਵਿੱਚ ਹੋਇਆ ਸੀ। ਧਰਮਿੰਦਰ ਬਾਲੀਵੁੱਡ ਵਿੱਚ ਹੀ-ਮੈਨ ਵਜੋਂ ਜਾਣੇ ਜਾਂਦੇ ਸਨ।
ਫਿਲਮ ਇੰਡਸਟਰੀ ਵਿੱਚ ਉਨ੍ਹਾਂ ਦਾ 65 ਸਾਲਾਂ ਦਾ ਸ਼ਾਨਦਾਰ ਸਫ਼ਰ ਰਿਹਾ। ਉਨ੍ਹਾਂ ਨੇ ਹੁਣ ਤੱਕ 300 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਦੱਸ ਦੇਈਏ ਕਿ ਉਹ ਹਿੰਦੀ ਸਿਨੇਮਾ ਵਿੱਚ ਸਭ ਤੋਂ ਵੱਧ ਹਿੱਟ ਫਿਲਮਾਂ ਦੇਣ ਵਾਲੇ ਸਟਾਰ ਸਨ। ਧਰਮਿੰਦਰ ਨੇ ਤਿੰਨੋਂ ਭੂਮਿਕਾਵਾਂ - ਅਦਾਕਾਰ, ਨਿਰਮਾਤਾ ਅਤੇ ਰਾਜਨੇਤਾ - ਵਿੱਚ ਆਪਣੀ ਪਛਾਣ ਬਣਾਈ ਹੈ। ਉਹ ਅਜੇ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ - ਬਾਲੀਵੁੱਡ ਦਾ ਅਸਲੀ "ਹੀ-ਮੈਨ"।