Mithun Chakraborty Health Update: ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਦੀ ਸਿਹਤ ਨੂੰ ਲੈ ਕੇ ਪ੍ਰਸ਼ੰਸਕ ਚਿੰਤਤ ਬਣੇ ਹੋਏ ਹਨ। ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਮਿਥੁਨ ਚੱਕਰਵਰਤੀ ਨੂੰ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

Continues below advertisement

ਭਾਜਪਾ ਆਗੂ ਮਿਥੁਨ ਚੱਕਰਵਰਤੀ ਨਾਲ ਮੁਲਾਕਾਤ

ਮੀਡੀਆ ਰਿਪੋਰਟਾਂ ਅਨੁਸਾਰ, 74 ਸਾਲਾ ਅਦਾਕਾਰ ਦੇ ਸੱਜੇ ਹੱਥ ਵਿੱਚ ਆਈ ਇੱਕ ਸਮੱਸਿਆ ਦੇ ਕਾਰਨ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ। ਪੱਛਮੀ ਬੰਗਾਲ ਦੇ ਵਿਰੋਧੀ ਧਿਰ ਦੇ ਆਗੂ ਸੁਵੇਂਦੂ ਅਧਿਕਾਰੀ ਨੇ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨਾਲ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਸ਼ੁੱਕਰਵਾਰ ਨੂੰ ਸਰਜਰੀ ਹੋਈ।

Continues below advertisement

ਮੁੱਖ ਮੰਤਰੀ ਹਾਲ ਜਾਣਨ ਲਈ ਪਹੁੰਚੇ

ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮਿਥੁਨ ਚੱਕਰਵਰਤੀ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਮਸ਼ਹੂਰ ਫਿਲਮ ਅਦਾਕਾਰ ਅਤੇ ਭਾਜਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਮਿਥੁਨ ਚੱਕਰਵਰਤੀ ਸਿਹਤ ਸੰਬੰਧੀ ਸਮੱਸਿਆ ਦੇ ਕਾਰਨ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਹਨ। ਅੱਜ ਮੈਂ ਉਨ੍ਹਾਂ ਨੂੰ ਮਿਲਣ ਹਸਪਤਾਲ ਗਿਆ। ਮੈਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਰੱਬ ਅੱਗੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।