ਪੜਚੋਲ ਕਰੋ

Salman Khan:'ਘਰੇ ਵੜ ਕੇ ਜਾਨੋਂ ਮਾਰ ਦਿਆਂਗੇ', ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ; ਗਲੈਕਸੀ ਅਪਾਰਟਮੈਂਟ ਤੇ ਅੱਜ ਦੇ ਦਿਨ ਹੀ ਹੋਈ ਸੀ ਤਾਬੜਤੋੜ ਫਾਇਰਿੰਗ...

Salman Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲੈ ਵੱਡੀ ਖ਼ਬਰ ਆ ਰਹੀ ਹੈ। ਅਦਾਕਾਰ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ

Salman Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲੈ ਵੱਡੀ ਖ਼ਬਰ ਆ ਰਹੀ ਹੈ। ਅਦਾਕਾਰ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਵਰਲੀ ਪੁਲਿਸ ਸਟੇਸ਼ਨ ਨੂੰ ਫ਼ੋਨ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ 'ਤੇ ਦਿੱਤੀ ਗਈ ਹੈ। ਹਾਲਾਂਕਿ, ਇਸ ਧਮਕੀ ਪਿੱਛੇ ਕੌਣ ਹੈ? ਇਸ ਗੱਲ ਦਾ ਖੁਲਾਸਾ ਅਜੇ ਤੱਕ ਨਹੀਂ ਹੋਇਆ ਹੈ। ਦੱਸ ਦੇਈਏ ਕਿ ਸਲਮਾਨ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ, ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟ ਵਾਲੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ।

ਪਿਛਲੇ ਸਾਲ ਘਰ ਦੇ ਬਾਹਰ ਹੋਈ ਸੀ ਗੋਲੀਬਾਰੀ 

ਦੱਸ ਦੇਈਏ ਕਿ ਸਲਮਾਨ ਖਾਨ ਨੂੰ ਪਿਛਲੇ ਸਾਲ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਦੇ ਹੀ ਦਿਨ, 14 ਅਪ੍ਰੈਲ ਨੂੰ, ਗਲੈਕਸੀ ਅਪਾਰਟਮੈਂਟ ਵਿੱਚ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਦੋ ਬਾਈਕ ਸਵਾਰ ਸਵੇਰੇ-ਸਵੇਰੇ ਆਏ ਅਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸੀ।

ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਕਾਫ਼ੀ ਵਧਾ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਉਨ੍ਹਾਂ ਦਾ ਘਰ ਬੁਲੇਟਪਰੂਫ ਸ਼ੀਸ਼ੇ ਨਾਲ ਢੱਕਿਆ ਹੋਇਆ ਹੈ। ਇਸ ਦੌਰਾਨ, ਅਦਾਕਾਰ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਸਲਮਾਨ ਖਾਨ ਦੇ ਵਰਕਫਰੰਟ

ਵਰਕਫਰੰਟ ਦੀ ਗੱਲ ਕਰਿਏ ਤਾਂ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਪਿਛਲੇ ਮਹੀਨੇ 30 ਮਾਰਚ ਨੂੰ ਈਦ ਦੇ ਮੌਕੇ 'ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ਵਿੱਚ ਰਸ਼ਮੀਕਾ ਮੰਡਾਨਾ ਪਹਿਲੀ ਵਾਰ ਉਨ੍ਹਾਂ ਨਾਲ ਸਕ੍ਰੀਨ ਸਾਂਝੀ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ, ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਸਲਮਾਨ ਦੀਆਂ ਆਉਣ ਵਾਲੀਆਂ ਫਿਲਮਾਂ ਵਿੱਚ 'ਕਿੱਕ 2', 'ਬਜਰੰਗੀ ਭਾਈਜਾਨ 2' ਅਤੇ 'ਦਬੰਗ 4' ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget