Salman Khan House Firing Case: ਬਾਲੀਵੁੱਡ ਐਕਟਰ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਦੇ ਮਾਮਲੇ 'ਚ ਹਰ ਰੋਜ਼ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ। ਇਸ ਮਾਮਲੇ ਵਿੱਚ ਮੁਲਜ਼ਮ ਵਿੱਕੀ ਗੁਪਤਾ (24), ਸਾਗਰ ਪਾਲ (21) ਅਤੇ ਅਨੁਜ ਥਾਪਨ (32) ਪੁਲਿਸ ਹਿਰਾਸਤ ਵਿੱਚ ਹਨ। ਹੁਣ ਖਬਰ ਆ ਰਹੀ ਹੈ ਕਿ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਲੋਕਾਂ 'ਚੋਂ ਇਕ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਵਿਅਕਤੀ ਦਾ ਨਾਂ ਅਨੁਜ ਥਾਪਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।