Kangana Ranaut Controversy: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਕਈ ਵਾਰ ਉਹ ਆਪਣੇ ਬਿਆਨਾਂ ਕਾਰਨ ਮੁਸੀਬਤ ਵਿੱਚ ਵੀ ਆ ਜਾਂਦੀ ਹੈ। ਹਾਲ ਹੀ 'ਚ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਖਿਲਾਫ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਸ ਖਿਲਾਫ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਗਈ। ਹੁਣ ਇਸ ਮਾਮਲੇ ਦੀ ਸੁਣਵਾਈ ਬੰਬੇ ਹਾਈ ਕੋਰਟ ਵਿੱਚ ਹੋਈ।


ਕੰਗਨਾ ਖਿਲਾਫ ਬੰਬੇ ਹਾਈਕੋਰਟ 'ਚ ਸ਼ਿਕਾਇਤ 'ਤੇ ਸੁਣਵਾਈ ਹੋਈ ਹੈ ਜਿਸ 'ਤੇ ਅਦਾਲਤ ਨੇ ਕੰਗਨਾ ਨੂੰ 22 ਦਸੰਬਰ ਤੋਂ ਪਹਿਲਾਂ ਮੁੰਬਈ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰ ਸਰਕਾਰ ਨੇ ਵੀ 25 ਜਨਵਰੀ ਤੱਕ ਉਸ ਖਿਲਾਫ ਕੋਈ ਦੰਡਕਾਰੀ ਕਾਰਵਾਈ ਨਾ ਕਰਨ 'ਤੇ ਸਹਿਮਤੀ ਜਤਾਈ ਹੈ।


ਦੱਸ ਦੇਈਏ ਕਿ ਕੰਗਨਾ ਦੀ ਇਸ ਪੋਸਟ ਤੋਂ ਬਾਅਦ ਦਿੱਲੀ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਫਆਈਆਰ ਦਰਜ ਕਰਵਾਈ ਸੀ। ਕਮੇਟੀ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਕੰਗਨਾ ਖਿਲਾਫ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਹੈ। ਇੰਨਾ ਹੀ ਨਹੀਂ ਉਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਉਹ ਪੋਸਟ ਤਿਆਰ ਕੀਤੀ ਸੀ। ਕੰਗਨਾ ਖਿਲਾਫ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।


ਖੇਤੀਬਾੜੀ ਕਾਨੂੰਨ ਨੂੰ ਵਾਪਸੀ ਨੂੰ ਲੈ ਕੇ ਭੜਕੀ ਸੀ ਐਕਟਰਸ


ਸਰਕਾਰ ਵੱਲੋਂ ਖੇਤੀ ਸਬੰਧੀ ਤਿੰਨ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਖਿਲਾਫ ਟਿੱਪਣੀ ਕੀਤੀ। ਇਸ ਪੋਸਟ 'ਚ ਉਨ੍ਹਾਂ ਨੇ ਕਈ ਵਿਵਾਦਤ ਗੱਲਾਂ ਲਿਖੀਆਂ ਹਨ ਜਿਸ ਤੋਂ ਬਾਅਦ ਉਹ ਟਰੋਲ ਵੀ ਹੋਈ। ਇਸ ਤੋਂ ਪਹਿਲਾਂ ਉਹ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਲਹਿਰ ਵੀ ਕਹਿ ਚੁੱਕੇ ਹਨ। ਨਾਲ ਹੀ ਉਸ ਨੇ ਅਪਸ਼ਬਦ ਬੋਲੇ ਸੀ।



ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904