ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਸੱਤ ਦਿਨੀਂ ਭਾਰਤ ਫੇਰੀ 'ਤੇ ਹਨ। ਇਸੇ ਵਿਚਾਲੇ ਟਰੂਡੋ ਨੇ ਬਾਲੀਵੁੱਡ ਕਲਾਕਰਾਂ ਨਾਲ ਮੁਲਾਕਾਤ ਵੀ ਕੀਤੀ। ਟਰੂਡੋ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਤੇ ਉਨ੍ਹਾਂ ਦਾ ਪੂਰਾ ਪਰਿਵਾਰ ਕਿੰਗ ਖਾਨ ਨੂੰ ਮਿਲਿਆ ਤੇ ਦੋਹਾਂ ਨੇ ਕਾਫੀ ਦੇਰ ਤੱਕ ਗੱਲਬਾਤ ਕੀਤੀ। ਟਰੂਡੋ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ ਜਿਸ ਵਿੱਚ ਸ਼ਾਹਰੁਖ ਨੇ ਭਵਿੱਖ ਵਿੱਚ ਕੈਨੇਡਾ ਆ ਕੇ ਸ਼ੂਟਿੰਗ ਕਰਨ ਦੀ ਗੱਲ ਆਖੀ ਹੈ।

ਕਿੰਗ ਖਾਨ ਪੀਐਮ ਟਰੂਡੋ ਦੇ ਪਰਿਵਾਰ ਤੇ ਖਾਸ ਤੌਰ 'ਤੇ ਉਨ੍ਹਾਂ ਦੇ ਬੱਚਿਆਂ ਨਾਲ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਆਮਿਰ ਖਾਨ ਨੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅਨੁਪਮ ਖੇਰ ਨੇ ਵੀ ਮਲਾਕਾਤ ਕੀਤੀ ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

ਇਸ ਤੋਂ ਇਲਾਵਾ ਫਰਹਾਨ ਅਖਤਰ ਨੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਪੀਐਮ ਟਰੁਡੋ ਤੇ ਉਨ੍ਹਾਂ ਦੀ ਪਤਨੀ ਨਾਲ ਮਿਲ ਕੇ ਬੜਾ ਚੰਗਾ ਲੱਗਿਆ। ਆਰ ਮਾਧਵਨ ਨੇ ਵੀ ਪੀਐਮ ਟਰੂਡੋ ਨਾਲ ਮੁਲਾਕਾਤ ਕੀਤੀ। ਉਨਾਂ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਤੁਹਾਨੂੰ ਮਿਲਣਾ ਮਾਨ ਵਾਲੀ ਗੱਲ ਹੈ। ਤੁਹਾਡੀ ਅੱਗੇ ਦੀ ਫੇਰੀ ਵੀ ਚੰਗੀ ਬੀਤੇ।