ਨਵੀਂ ਦਿੱਲੀ: ਬੌਲੀਵੁੱਡ ਦੇ ਦਬੰਗ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਕੁੰਦਰਾ ਖਿਲਾਫ ਅਨੁਸੂਚਿਤ ਜਾਤੀ ਦੀਆਂ ਭਾਵਨਾਵਾਂ ਨੂੰ ਠੇਸ ਲਾਉਣ ਸਬੰਧੀ ਅੰਧੇਰੀ ਪੁਲਿਸ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਦੀ ਵਾਲਮੀਕੀ ਸਮਾਜ ਐਕਸ਼ਨ ਕਮੇਟੀ ਨੇ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।


ਹੁਣ ਇਸ ਮਾਮਲੇ ਦੀ ਸੰਜੀਦਗੀ ਨੂੰ ਵੇਖਦੇ ਹੋਏ ਪੁਲਿਸ ਨੇ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਐਨਸੀਏਸੀ ਨੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਐਸਸੀ, ਐਸਟੀ ਐਕਟ ਤਹਿਤ ਕਾਰਵਾਈ ਦੀ ਐਕਸ਼ਨ ਰਿਪੋਰਟ ਤਲਬ ਕੀਤੀ ਹੈ।

ਦਰਅਸਲ ਵਾਲਮੀਕੀ ਸਮਾਜ ਨੇ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਦੇ ਗਲਤ ਕਮੈਂਟ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਫਿਲਮ ਦੇ ਖਿਲਾਫ ਹੁਣ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਸ਼ਿਲਪਾ ਸ਼ੈਟੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਹ ਦੱਸਣ ਲਈ ਕਿ ਉਹ ਘਰ ਵਿੱਚ ਕਿਵੇਂ ਦੀ ਨਜ਼ਰ ਆਉਂਦੀ ਹੈ, ਗਲਤ ਸ਼ਬਦ ਦਾ ਇਸਤੇਮਾਲ ਕੀਤਾ ਸੀ। ਇਸ ਤੋਂ ਬਾਅਦ ਵਾਲਮੀਕੀ ਸਮਾਜ ਨੇ ਸਲਮਾਨ ਤੇ ਸ਼ਿਲਪਾ ਖਿਲਾਫ ਐਫਆਈਆਰ ਦਰਜ ਕਰਵਾਈ ਸੀ।