ਕੌਮੇਡੀਅਨ ਭਾਰਤੀ ਸਿੰਘ ਨੂੰ ਅਦਾਲਤ ਵੱਲੋਂ ਵੱਡੀ ਰਾਹਤ
ਕੌਮੇਡੀਅਨ ਭਾਰਤੀ ਸਿੰਘ ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ। ਡਰਗੱਜ਼ ਮਾਮਲੇ ਵਿੱਚ ਅਦਾਲਤ ਨੇ ਭਾਰਤੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।
ਮੁੰਬਈ: ਕੌਮੇਡੀਅਨ ਭਾਰਤੀ ਸਿੰਘ ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ। ਡਰਗੱਜ਼ ਮਾਮਲੇ ਵਿੱਚ ਅਦਾਲਤ ਨੇ ਭਾਰਤੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਅਤੇ ਉਸਦੇ ਪਤੀ ਹਰਸ਼ ਨੂੰ ਡਰੱਗਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।ਮੁੰਬਈ ਦੀ ਇੱਕ ਸੈਸ਼ਨ ਕੋਰਟ ਨੇ ਭਾਰਤੀ ਸਿੰਘ ਅਤੇ ਉਸਦੇ ਪਤੀ ਨੂੰ ਜ਼ਮਾਨਤ ਦੇ ਦਿੱਤੀ ਹੈ।
ਭਾਰਤੀ ਸਿੰਘ (Bharti Singh) ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।ਇਸ ਦੌਰਾਨ ਉਸਦੇ ਘਰ ਵਿੱਚੋਂ ਸ਼ਨੀਵਾਰ ਨੂੰ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕੌਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ ਸੀ।
ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ।ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ 4 ਦਸੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।